ਰਮੇਸ਼ ਸ਼ਰਮਾ, ਨਵਾਂਸ਼ਹਿਰ

ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀਐੱਚਸੀ ਜਾਡਲਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਤਵ ਅਭਿਆਨ (ਪੀਐੱਮਐੱਸਐੱਮਏ) ਤਹਿਤ ਅੱਜ ਗਰਭਵਤੀ ਅੌਰਤਾਂ ਦੀ ਅਤਿ-ਜ਼ਰੂਰੀ ਮੁਫਤ ਏਐੱਨਸੀ ਜਾਂਚ ਕੀਤੀ ਗਈ। ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਮਿੰਨੀ ਪੀਐੱਚਸੀ ਜਾਡਲਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ (ਪੀਐੱਮਐੱਸਐੱਮਏ) ਤਹਿਤ ਅੱਜ 11 ਗਰਭਵਤੀ ਅੌਰਤਾਂ ਦੀ ਜਾਂਚ ਕਰਨ ਤੋਂ ਬਾਅਦ ਟੀਟੀ-1 ਤੇ ਟੀ.ਟੀ.-2 ਦੇ ਇੰਜੈਕਸ਼ਨ ਅਤੇ ਆਇਰਨ ਦੀਆਂ ਗੋਲੀਆਂ ਦੇ ਕੇ ਅੌਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀ ਕੀਤੀ ਗਈ। ਐੱਸਐਮਓ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਡਾ. ਸਿੰਘ ਨੇ ਬਲਾਕ ਦੇ ਲੋੜਵੰਦ ਲੋਕਾਂ ਨੂੰ ਸਰਕਾਰੀ ਹਸਪਤਾਲ ਰਾਹੋਂ, ਮਿੰਨੀ ਪੀਐੱਚਸੀ ਜਾਡਲਾ ਅਤੇ ਮਿੰਨੀ ਪੀਐੱਚਸੀ. ਭਾਰਟਾ ਖੁਰਦ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਗਰਭਵਤੀ ਅੌਰਤਾਂ ਅਤੇ ਬੱਚਿਆਂ ਦੀ ਹਿਫਾਜਤ ਅਤੇ ਸਲਾਮਤੀ ਲਈ ਗਰਭਵਤੀ ਅੌਰਤਾਂ ਨੂੰ ਜਾਗਰੂਕ ਕਰਦੇ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਕਦੇ ਵੀ ਗੈਰ-ਸਿਖਿਅਤ ਦਾਈ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਅੌਰਤ ਅਤੇ ਉਸ ਦੇ ਬੱਚੇ ਦੋਵਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਉਨਾਂ੍ਹ ਕਿਹਾ ਕਿ ਗਰਭਵਤੀ ਅੌਰਤਾਂ ਦੇ ਸੁਰੱਖਿਅਤ ਜਣੇਪੇ ਲਈ ਸਰਕਾਰੀ ਹਸਪਤਾਲਾਂ ਵਿਚ ਮਾਹਰ ਡਾਕਟਰਾਂ ਕੋਲੋਂ ਸਿਹਤ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡਾ. ਸੋਨੀਆ ਨੇ ਅਨੇਕਾਂ ਗਰਭਵਤੀ ਅੌਰਤਾਂ ਦੀ ਜਣੇਪੇ ਤੋਂ ਪਹਿਲਾਂ ਜ਼ਰੂਰੀ ਜਾਂਚ ਕਰਨ ਦੇ ਨਾਲ-ਨਾਲ ਕੌਂਸਿਲੰਗ ਕੀਤੀ ਅਤੇ ਲੋੜ ਅਨੁਸਾਰ ਮੁਫ਼ਤ ਟੈੱਸਟ ਵੀ ਕਰਵਾਏ। ਉਨਾਂ੍ਹ ਨੇ ਦੱਸਿਆ ਕਿ ਇਸ ਅਭਿਆਨ ਦੇ ਤਹਿਤ ਗਰਭਵਤੀ ਅੌਰਤਾਂ ਦੀ 3 ਮਹੀਨੇ ਤੋਂ 6 ਮਹੀਨੇ ਦੀ ਗਰਭ ਅਵਸਥਾ ਦੌਰਾਨ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿਚ ਮੁਫ਼ਤ ਜਾਂਚ ਕੀਤੀ ਜਾਂਦੀ ਹੈ ਅਤੇ ਗਰਭਵਤੀ ਅੌਰਤਾਂ ਦੇ ਖ਼ੂਨ, ਬਲੱਡ ਪ੍ਰਰੈਸ਼ਰ ਅਤੇ ਸ਼ੂਗਰ ਆਦਿ ਸਾਰੇ ਟੈੱਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਲੋੜ ਅਨੁਸਾਰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਗਰਭਵਤੀ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਐੱਲਐੱਚਵੀ ਕੁਲਵੰਤ ਕੌਰ, ਏਐੱਨਐੱਮ ਸੁਮਨ ਸ਼ਰਮਾ ਅਤੇ ਸਿਹਤ ਮੁਲਾਜ਼ਮ ਹਾਜ਼ਰ ਸਨ।