ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਡਾ. ਮਿੱਤਲ
ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਡਾ. ਰੇਣੂ ਮਿੱਤਲ
Publish Date: Wed, 18 Feb 2026 03:52 PM (IST)
Updated Date: Thu, 19 Feb 2026 04:01 AM (IST)
ਔੜ ਵਿਖੇ ਨਵੇਂ ਮੈਡੀਕਲ ਅਫ਼ਸਰ ਦੀ ਨਿਯੁਕਤੀ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ ਨੇ ਸਿਵਲ ਸਰਜਨ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਮ ਆਦਮੀ ਕਲੀਨਕ ਔੜ ਦੇ ਨਵੇਂ ਮੈਡੀਕਲ ਅਫ਼ਸਰ ਡਾ. ਗਿਰੀਸ਼ ਸ਼ਰਮਾ ਨੂੰ ਇੰਪੈਨਲਮੈਂਟ ਪੱਤਰ ਸੌਂਪਿਆ। ਡਾ. ਰੇਣੂ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।।ਉਨ੍ਹਾਂ ਡਾ. ਗਿਰੀਸ਼ ਸ਼ਰਮਾ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।