ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਲਈ ਵਚਨਬੱਧ : ਸਿਵਲ ਸਰਜਨ
ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਲਈ ਵਚਨਬੱਧ-ਸਿਵਲ ਸਰਜਨ
Publish Date: Tue, 17 Mar 2026 04:32 PM (IST)
Updated Date: Wed, 18 Mar 2026 04:05 AM (IST)
ਨਵਾਂਸ਼ਹਿਰ 'ਚ ਸੀਐੱਸ ਡਾ. ਗੁਰਿੰਦਰਜੀਤ ਸਿੰਘ ਨਵੇਂ ਮੈਡੀਕਲ ਅਫਸਰ ਡਾ. ਸ਼ਰਨਜੀਤ ਕੌਰ ਨੂੰ ਇੰਮਪੈਨਲਮੈਂਟ ਪੱਤਰ ਸੌਂਪਦੇ ਹੋਏ। ਪੰਜਾਬੀ ਜਾਗਰਣ
ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਆਮ ਆਦਮੀ ਕਲੀਨਕ ਸਾਹਿਬਾ ਦੇ ਨਵੇਂ ਮੈਡੀਕਲ ਅਫਸਰ ਡਾ. ਸ਼ਰਨਜੀਤ ਕੌਰ ਨੂੰ ਇੰਪੈਨਲਮੈਂਟ ਪੱਤਰ ਸੌਂਪਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਡਾ. ਸ਼ਰਨਜੀਤ ਕੌਰ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੈਡੀਕਲ ਅਫ਼ਸਰ ਦੀ ਤਾਇਨਾਤੀ ਨਾਲ ਇਲਾਕੇ ਦੇ ਲੋਕਾਂ ਨੂੰ ਹੋਰ ਵਧੀਆ ਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਸਿਹਤ ਵਿਭਾਗ 'ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।