ਸਿਹਤ ਮੰਤਰੀ ਨੇ ਪੰਜ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸਿਹਤ ਮੰਤਰੀ ਨੇ ਪੰਜ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Wed, 28 Jan 2026 03:33 PM (IST)
Updated Date: Wed, 28 Jan 2026 03:34 PM (IST)
ਲਖਵਿੰਦਰ ਸੋਨੂੰ, ਪੰਜਾਬੀ ਜਾਗਰਣ, ਨਵਾਂਸ਼ਹਿਰ 77ਵੇਂ ਗਣਤੰਤਰ ਦਿਵਸ ਮੌਕੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਦੇ ਪੰਜ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਜੋਂ ਸਟੇਟ ਪੱਧਰ ਤੇ ਖੇਡਾਂ ਅਤੇ ਵਿੱਦਿਅਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ। ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਐਵਾਰਡੀ ਨੇ ਦੱਸਿਆ ਕਿ ਭੰਗਲ ਖੁਰਦ ਸਕੂਲ ਦੇ ਵਿਦਿਆਰਥੀਆਂ ਵਿਸ਼ਵਾਸ ਸਟੇਟ ਪੱਧਰੀ ਨੇ ਕਿੱਕ ਬਾਕਸਿੰਗ ਅੰਡਰ-14 ਵਿਚ ਸਿਲਵਰ ਮੈਡਲ, ਸਾਨੀਆ ਨੇ ਕਿੱਕ ਬਾਕਸਿੰਗ ਅੰਡਰ-14 ਵਿਚ ਕਾਂਸੇ ਦਾ ਮੈਡਲ ਅਤੇ ਸਾਰਥਕ ਨੇ ਵੁਸ਼ੂ ਅੰਡਰ-17 ਵਿਚ ਕਾਂਸੇ ਦਾ ਮੈਡਲ ਜਿੱਤਿਆ। ਲਵਪ੍ਰੀਤ ਅਤੇ ਸੁਖਪ੍ਰੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿਚ ਕ੍ਰਮਵਾਰ 98.17 ਫ਼ੀਸਦੀ ਅਤੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵੱਲੋਂ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ।