ਸਰਦੀ ਤੋਂ ਬਚਾਅ ਸੰਬੰਧੀ ਸਰਕਾਰੀ ਸਕੂਲ ’ਚ ਸਿਹਤ ਪ੍ਰੋਗਰਾਮ
ਸਰਦੀ ਤੋਂ ਬਚਾਅ ਸੰਬੰਧੀ ਸਰਕਾਰੀ ਸਕੂਲ 'ਚ ਸਿਹਤ ਪ੍ਰੋਗਰਾਮ ਆਯੋਜਿਤ
Publish Date: Thu, 15 Jan 2026 04:51 PM (IST)
Updated Date: Fri, 16 Jan 2026 04:03 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਵੱਲੋਂ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਸਲੋਹ ਵਿਖੇ ਪ੍ਰਿੰਸੀਪਲ ਤੇ ਅਧਿਆਪਕਾ ਦਵਿੰਦਰ ਸਿੰਘ ਦੇ ਸਹਿਯੋਗ ਨਾਲ ਬੱਚਿਆ ਨੂੰ ਸਰਦੀ ਤੋਂ ਬਚਾਅ ਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕ ਕੀਤਾ। ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਵੱਲੋਂ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕਰਦਿਆਂ ਸੱਪ ਤੇ ਕੁੱਤੇ ਦੇ ਕੱਟੇ ਦਾ ਮੁਫ਼ਤ ਇਲਾਜ ਨੇੜੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਕਰਵਾਉਣ ਸਬੰਧੀ ਸਿਹਤ ਸਿੱਖਿਆ ਦਿੱਤੀ। ਉਨ੍ਹਾਂ ਹੈਪੇਟਾਈਟਿਸ, ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕਰਦਿਆਂ ਕਿਹਾ ਕਿ ਇਸ ਦੀ ਜਾਣਕਾਰੀ ਤੇ ਜਾਗਰੂਕਤਾ ਅਤਿ ਜ਼ਰੂਰੀ ਹੈ ਤਾਂ ਜੋ ਬੱਚੇ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਉਨ੍ਹਾਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਸਬੰਧੀ ਸਿਹਤ ਸਿੱਖਿਆ ਦਿੱਤੀ। ਇਸ ਦੇ ਨਾਲ ਹੀ ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ, ਟੀਕਾਕਰਨ ਪ੍ਰੋਗਰਾਮ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕ ਕਰਦਿਆਂ ਖੇਡਾਂ ਵੱਲ ਪ੍ਰੇਰਿਤ ਕੀਤਾ, ਕਿਉਂਕਿ ਜੇਕਰ ਬੱਚਿਆਂ ਨੂੰ ਸਕੂਲ ਸਮੇਂ ਤੋਂ ਖੇਡਾਂ ਤੇ ਗਰਾਊਡਾਂ ਨਾਲ ਜੋੜ ਦਿੱਤਾ ਜਾਵੇ ਤਾਂ ਯੁੱਧ ਨਸ਼ਿਆਂ ਵਿਰੁੱਧ ਦੇ ਅਸਲ ਮਨੋਰਥ ਨੂੰ ਆਪਾਂ ਰਲ-ਮਿਲ ਕੇ ਪੂਰਾ ਕਰ ਸਕਦੇ ਹਾਂ। ਉਨ੍ਹਾਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਖ਼ਾਸ ਕਰ ਕੇ ਪੈਸਿਵ ਸਮੋਕਿੰਗ ਤੋਂ ਬਚਣ ਲਈ ਸਿਹਤ ਸਿੱਖਿਆ ਦਿੱਤੀ ਕਿ ਜਦੋਂ ਵੀ ਕੋਈ ਵਿਅਕਤੀ ਸਾਂਝੀਆਂ ਥਾਵਾਂ ’ਤੇ ਸਮੋਕਿੰਗ ਕਰਦਾ ਹੈ ਤਾਂ ਕੋਲ ਖੜ੍ਹੇ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਨੂੰ ਸਮੋਕਿੰਗ ਕਰਨ ਵਾਲੇ ਨਾਲੋਂ ਜ਼ਿਆਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਹੋਰ ਸਿਹਤ ਪ੍ਰੋਗਰਾਮਾਂ ਸਬੰਧੀ ਵੀ ਜਾਗਰੂਕ ਕੀਤਾ। ਇਸ ਮੌਕੇ ਹਾਜ਼ਰ ਅਧਿਆਪਕਾਂ, ਬੱਚਿਆਂ ਤੇ ਹੋਰ ਸਟਾਫ਼ ਵੱਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।