ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮੈਟ ਵੰਡੇ
ਦੋ ਪਹਿਆ ਵਾਹਨ ਚਾਲਕਾਂ ਨੂੰ ਹੈਲਮੈਂਟ ਵੰਡੇ
Publish Date: Fri, 16 Jan 2026 05:13 PM (IST)
Updated Date: Sat, 17 Jan 2026 04:07 AM (IST)

ਨੈਸ਼ਨਲ ਰੋਡ ਸੇਫਟੀ ਮਹੀਨਾ 2026 ਤਹਿਤ ਕੀਤਾ ਜਾਗਰੂਕ ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੈਸ਼ਨਲ ਰੋਡ ਸੇਫਟੀ ਮਹੀਨਾ 2026 ਤਹਿਤ 1 ਤੋਂ 31 ਜਨਵਰੀ ਤੱਕ ਜ਼ਿਲ੍ਹੇ ’ਚ ਚਲਾਏ ਜਾ ਰਹੇ ਸੜਕ ਸੁਰੱਖਿਆ ਅਭਿਆਨ ਤਹਿਤ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦਾ ਪਾਲਣ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਐੱਸਡੀਐੱਮ-ਕਮ-ਆਰਟੀਓ ਇੰਦਰਪਾਲ ਨੇ ਦੱਸਿਆ ਕਿ ਆਏ ਦਿਨ ਹੋ ਰਹੇ ਸੜਕ ਹਾਦਸਿਆਂ ਨੂੰ ਦੇਖ ਕੇ ਇਹ ਸਮਝਿਆ ਜਾ ਸਕਦਾ ਹੈ ਕਿ ਵਾਹਨ ਚਾਲਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਕਾਰਨ ਅਕਸਰ ਹਾਦਸੇ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਦੋਪਹੀਆ ਵਾਹਨ ਚਾਲਕਾਂ ਨੂੰ ਆਪਣੇ ਸਿਰ ਤੇ ਹੈਲਮੈਟ ਰੱਖ ਕੇ ਵਾਹਨ ਚਲਾਉਣੇ ਚਾਹੀਦੇ ਹਨ ਤਾਂ ਜੋ ਸੜਕ ਹਾਦਸਿਆਂ ’ਚ ਸਿੱਧੇ ਸਿਰ ’ਚ ਸੱਟ ਲੱਗਣ ਤੋਂ ਬਚਾਅ ਹੋ ਸਕੇ। ਇਸੇ ਤਰ੍ਹਾਂ ਦੋਪਹੀਆ ਵਾਹਨ ਚਾਲਕਾਂ ਵੱਲੋਂ ਵਾਹਨਾਂ ਦੇ ਸਾਈਲੈਂਸਰਾਂ ਨਾਲ ਛੇੜਛਾੜ ਕਰ ਕੇ ਪਟਾਖੇ ਵਜਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਵਾਹਨਾਂ ਦੇ ਪਿੱਛੇ ਰਿਫਲੈਕਟਰ ਤੇ ਇੰਡੀਕੇਟਰ ਸਮੇਤ ਵਾਹਨਾਂ ਦੇ ਕਾਗਜ਼ਾਤ, ਵਾਹਨ ਚਾਲਕ ਦਾ ਡਰਾਈਵਿੰਗ ਲਾਇਸੈਂਸ, ਵਾਹਨ ਦੀ ਇਸ਼ੋਰੈਂਸ, ਪਾਲਿਊਸ਼ਨ ਸਮੇਤ ਹੋਰ ਜ਼ਰੂਰੀ ਕਾਗਜ਼ਾਤ ਸਮੇਂ-ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਾਦਸਾ ਹੋਣ ਦੇ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ’ਚ ਪਹੁੰਚਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਜ਼ਖਮੀ ਦੀ ਜਾਨ ਨੂੰ ਬਚਾਇਆ ਜਾ ਸਕੇ। ਇਸ ਮੌਕੇ ਪੁਰਸ਼ ਤੇ ਮਹਿਲਾ ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮੈਟ ਵੀ ਵੰਡੇ ਗਏ। ਇਸ ਮੌਕੇ ਲੋਕਾਂ ਨੂੰ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ, ਟ੍ਰੈਫਿਕ ਸਿਗਨਲ ਲਾਈਟਾਂ ਦੀ ਵਰਤੋਂ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਏਆਰਟੀਓ ਕਮਲੇਸ਼ ਕੁਮਾਰੀ, ਐੱਨਆਰਆਈ ਮਨਜੀਤ ਸਿੰਘ ਅੱਕੜ, ਜਸਵਿੰਦਰ ਸਿੰਘ, ਗੁਰਨਾਮ ਸਿੰਘ, ਟ੍ਰੈਫਿਕ ਪੁਲਿਸ ਇੰਚਾਰਜ ਏਐੱਸਆਈ ਸੁਭਾਸ਼ ਚੰਦਰ, ਏਐੱਸਆਈ ਜਸਬੀਰ ਸਿੰਘ, ਤਜਿੰਦਰ ਸਿੰਘ, ਨਰਿੰਦਰ ਕੁਮਾਰ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।