ਪ੍ਰਸ਼ੋਤਮ ਬੈਂਸ, ਨਵਾਂਸ਼ਹਿਰ : ਜ਼ਿਲ੍ਹੇ ਵਿਚ ਵੱਖ-ਵੱਖ ਲੋਕਾਂ ਵੱਲੋਂ ਪਿੰਡਾਂ ਨੂੰ ਜਾਂਦੇ ਰਸਤਿਆਂ 'ਤੇ ਆਪਣੇ ਸਕੇ-ਸਬੰਧੀਆਂ ਦੀ ਯਾਦ ਵਿਚ ਸਰਕਾਰੀ/ਪੰਚਾਇਤੀ ਜ਼ਮੀਨ 'ਤੇ ਬਣਾਏ ਜਾਂਦੇ ਯਾਦਗਾਰੀ ਗੇਟਾਂ ਦੀ ਨਕਸ਼ੇ ਅਤੇ ਮਨਜ਼ੂਰੀ ਬਿਨਾਂ ਉਸਾਰੀ ਕਰਨ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬੁਬਲਾਨੀ ਨੇ ਆਪਣੇ ਆਪ ਬਣਾਏ ਇਨ੍ਹਾਂ ਗੇਟਾਂ ਦੇ ਕਦੇ ਵੀ ਡਿੱਗਣ ਕਾਰਨ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਕਾਰਨ ਇਹ ਪਾਬੰਦੀ ਲਾਉਣੀ ਜ਼ਰੂਰੀ ਹੈ।

------

ਧਾਰਮਿਕ ਸਥਾਨਾਂ 'ਤੇ ਉਸਾਰੀ ਦੀ ਰੋਕ

ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬੁਬਲਾਨੀ ਵੱਲੋਂ ਜ਼ਿਲ੍ਹੇ ਦੀਆਂ ਸਰਕਾਰੀ ਥਾਂਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ 'ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ 'ਤੇ ਰੋਕ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮਾਣਯੋਗ ਸੁਪਰੀਮ ਕੋਰਟ ਵੱਲੋਂ ਐੱਸਐੱਲਪੀ (ਸਿਵਲ) ਭਾਰਤ ਸਰਕਾਰ ਬਨਾਮ ਗੁਜਰਾਤ ਸਰਕਾਰ ਵਿਚ ਸਪੱਸ਼ਟ ਤੌਰ 'ਤੇ ਦਿੱਤੇ ਨਿਰਦੇਸ਼ਾਂ 'ਚ ਕਿਸੇ ਵੀ ਜਨਤਕ ਸਥਾਨ, ਪਾਰਕ ਜਾਂ ਗਲੀਆਂ ਆਦਿ ਉੱਤੇ ਧਾਰਮਿਕ ਸਥਾਨ ਦੀ ਉਸਾਰੀ ਕਰਨ 'ਤੇ ਸਖ਼ਤੀ ਨਾਲ ਰੋਕ ਲਾਈ ਹੈ। ਇਨ੍ਹਾਂ ਹੁਕਮਾਂ ਦੀ ਪਾਲਣਾ ਵਿਚ ਹੀ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵੱਖੋ-ਵੱਖਰੇ ਵਿਭਾਗਾਂ ਦੇ ਮੁਖੀਆਂ ਦੀ ਇਹ ਜ਼ਿੰਮੇਵਾਰੀ ਹੋਵੇਗੀ ਕਿ ਉਨ੍ਹਾਂ ਦੇ ਅਧੀਨ ਪੈਂਦੀ ਕਿਸੇ ਵੀ ਅਜਿਹੀ ਥਾਂ 'ਤੇ ਕਿਸੇ ਵੀ ਤਰ੍ਹਾਂ ਦੇ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਦੀ ਉਸਾਰੀ ਨਾ ਹੋਵੇ ਅਤੇ ਉਹ ਇਸ ਦੀ ਬਾਕਾਇਦਾ ਨਜ਼ਰਸਾਨੀ ਕਰਦੇ ਰਹਿਣ। ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਸਰਪੰਚਾਂ ਨੂੰ ਹਦਾਇਤ ਕੀਤੀ ਕਿ ਉਹ ਪੰਚਾਇਤੀ/ਸ਼ਾਮਲਾਟ/ਮੁਸ਼ਤਰਕਾ ਮਾਲਕਾਨ ਜ਼ਮੀਨ 'ਤੇ ਕਿਸੇ ਵੀ ਧਾਰਮਿਕ ਸਥਾਨ ਦੀ ਅਣਅਧਕਾਰਿਤ ਤੌਰ 'ਤੇ ਉਸਾਰੀ ਨਾ ਹੋਣ ਦੇਣ। ਜੇਕਰ ਕੋਈ ਵਿਅਕਤੀ ਉਲੰਘਣਾ ਕਰਦਾ ਹੈ ਤਾਂ ਉਸ ਬਾਰੇ ਤੁਰੰਤ ਨੇੜੇ ਦੀ ਪੁਲਿਸ ਚੌਕੀ/ਥਾਣੇ ਨੂੰ ਇਤਲਾਹ ਕੀਤੀ ਜਾਵੇ। ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਨੂੰ ਇਨ੍ਹਾਂ ਰੋਕ ਦੇ ਹੁਕਮਾਂ ਦੀ ਅਦੂਲੀ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ਼ ਤੁਰੰਤ ਪਰਚਾ ਦਰਜ ਕਰਨ ਅਤੇ ਉਸਾਰੀ ਬੰਦ ਕਰਵਾਉਣ ਲਈ ਵੀ ਆਖਿਆ ਹੈ। ਇਸ ਮਨਾਹੀ 6 ਅਗਸਤ 2020 ਤੱਕ ਲਾਗੂ ਰਹਿਣਗੇ।