- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਂਸਲਰਾਂ ਨੇ ਆਰੋਪ ਲਗਾਇਆ ਸੀ ਕਿ ਸੱਤਾਧਾਰੀ ਪਾਰਟੀ ਦੀ ਸ਼ਹਿ 'ਤੇ ਅਫ਼ਸਰਾਂ ਵੱਲੋਂ ਇਸ ਚੋਣ ਵਿਚ ਦੇਰੀ ਕੀਤੀ ਜਾ ਰਹੀ ਸੀ। ਨਗਰ ਕੌਂਸਲ ਚੋਣਾਂ ਨੂੰ ਕਰੀਬ ਡੇਢ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਪ੍ਰਧਾਨ, ਮੀਤ ਪ੍ਰਧਾਨ ਦੀ ਚੋਣ ਨਹੀਂ ਕਰਵਾਈ ਜਾ ਰਹੀ ਸੀ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ, ਉਪ ਪ੍ਰਧਾਨ ਦੀ ਚੋਣ ਨੂੰ ਲੈ ਕੇ ਹੋ ਰਹੀ ਦੇਰੀ ਨੂੰ ਲੈ ਕੇ ਕੌਂਸਲਰ ਵਰਿੰਦਰ ਚੋਪੜਾ ਸਮੇਤ 10 ਹੋਰਨਾਂ ਕੌਂਸਲਰਾਂ ਵੱਲੋਂ ਇਕ ਅਰਜੀ ਮਾਣਯੋਗ ਹਾਈ ਕੋਰਟ ਵਿਚ ਦਾਖਲ ਕੀਤੀ। ਜਿਸ 'ਤੇ ਮਾਣਯੋਗ ਹਾਈ ਕੋਰਟ ਨੇ ਅਗਲੇ 10 ਦਿਨਾਂ ਵਿਚ ਪ੍ਰਧਾਨ, ਉਪ ਪ੍ਰਧਾਨ ਦੀ ਚੋਣ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਜਿਸ ਕਾਰਨ ਕੌਂਸਲਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕੌਂਸਲਰਾਂ ਨੇ ਆਰੋਪ ਲਗਾਇਆ ਸੀ ਕਿ ਸੱਤਾਧਾਰੀ ਪਾਰਟੀ ਦੀ ਸ਼ਹਿ 'ਤੇ ਅਫ਼ਸਰਾਂ ਵੱਲੋਂ ਇਸ ਚੋਣ ਵਿਚ ਦੇਰੀ ਕੀਤੀ ਜਾ ਰਹੀ ਸੀ। ਨਗਰ ਕੌਂਸਲ ਚੋਣਾਂ ਨੂੰ ਕਰੀਬ ਡੇਢ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਪ੍ਰਧਾਨ, ਮੀਤ ਪ੍ਰਧਾਨ ਦੀ ਚੋਣ ਨਹੀਂ ਕਰਵਾਈ ਜਾ ਰਹੀ ਸੀ।
ਜਿਸ ਕਾਰਨ ਉਨ੍ਹਾਂ ਨੇ ਸਮੇਤ ਕੌਂਸਲਰਾਂ ਨੂੰ ਮਾਣਯੋਗ ਹਾਈਕੋਰਟ ਦਾ ਸਹਾਰਾ ਲੈ ਕੇ ਆਪਣਾ ਪੱਖ ਹਾਈਕੋਰਟ ਵਿਚ ਪੇਸ਼ ਕੀਤਾ ਕਿ ਨਗਰ ਕੌਂਸਲ ਨਵਾਂਸ਼ਹਿਰ ਦੀ ਚੋਣ ਸਿਆਸੀ ਦਬਾਅ ਕਰਕੇ ਨਹੀਂ ਹੋਣ ਦਾ ਆਰੋਪ ਲਗਾਇਆ ਸੀ। ਜਿਸ ਨੂੰ ਦੇਖਦਿਆਂ ਮਾਣਯੋਗ ਹਾਈ ਕੋਰਟ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ ਅਗਲੇ 10 ਦਿਨਾਂ ਦੇ ਅੰਦਰ ਅੰਦਰ ਨਗਰ ਕੌਂਸਲ ਨਵਾਂਸ਼ਹਿਰ ਦੀ ਪ੍ਰਧਾਨਗੀ ਦੀ ਚੋਣ ਕਰਵਾਈ ਜਾਵੇ। ਕੌਂਸਲਰ ਵਰਿੰਦਰ ਚੋਪੜਾ ਨੇ ਦੱਸਿਆ ਕਿ ਮਾਣਯੋਗ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਨਵਾਂਸ਼ਹਿਰ ਦੇ 10 ਕੌਂਸਲਰਾਂ ਅਤੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕਿ ਪ੍ਰਧਾਨ ਅਤੇ ਉਪ ਪ੍ਰਧਾਨ ਤੋਂ ਬਿਨਾਂ ਸ਼ਹਿਰ ਦਾ ਵਿਕਾਸ ਕੰਮ ਵੀ ਰੁਕਿਆ ਪਿਆ ਸੀ ਅਤੇ ਸ਼ਹਿਰ ਦੇ ਕਈ ਗਲੀਆਂ ਨਾਲੀਆਂ ਦੇ ਕੰਮ ਵੀ ਰੁਕੇ ਪਏ ਸਨ।
ਵਰਿੰਦਰ ਚੋਪੜਾ ਨੇ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ ਹੁਣ ਦੇਖਣਾ ਇਹ ਹੈ ਕਿ ਪ੍ਰਸ਼ਾਸਨ ਕਦੋਂ ਤੱਕ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਮਿਤੀ ਨਿਸ਼ਚਿਤ ਕਰਦਾ ਹੈ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਨੂੰ ਲੈ ਕੇ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਰੀ ਕੀਤੀ ਜਾ ਰਹੀ ਸੀ। ਇਸ ਮਾਮਲੇ ਵਿਚ ਵੀ ਕੌਂਸਲਰਾਂ ਨੇ ਮਾਣਯੋਗ ਹਾਈ ਕੋਰਟ ਦਾ ਸਹਾਰਾ ਲਿਆ। ਜਿਨਾਂ ਦੇ ਆਦੇਸ਼ਾਂ ਤੇ ਅੱਜ ਨਗਰ ਕੌਂਸਲ ਰਾਹੋਂ ਵਿਖੇ ਪ੍ਰਧਾਨ, ਉਪ ਪ੍ਰਧਾਨ ਦੀ ਚੋਣ ਅਤੇ ਬਾਕੀ ਕੌਂਸਲਰਾਂ ਨੂੰ ਸਹੁੰ ਚੁਕਵਾਉਣ ਦਾ ਕਾਰਜ ਨੇਪਰੇ ਚਾੜ੍ਹਿਆ ਜਾ ਰਿਹਾ ਹੈ।