- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ ਕਿਸਾਨ ਮੋਰਚੇ 'ਚ ਕਿਸਾਨਾਂ ਦੀ ਇਤਿਹਾਸਕ ਜਿੱਤ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 1 ਸਤੰਬਰ ਤੋਂ 7 ਸਤੰਬਰ ਤੱਕ ਲਗਾਏ ਗਏ ਕਿਸਾਨੀ ਮੋਰਚੇ ਨੂੰ ਉਸ ਵੇਲੇ ਵੱਡੀ ਇਤਿਹਾਸਕ ਕਾਮਯਾਬੀ ਮਿਲੀ ਜਦੋਂ ਪੰਜਾਬ ਸਰਕਾਰ ਦੇ ਮੰਤਰੀ ਨੇ ਸ਼ਾਂਤਮਈ ਧਰਨੇ ’ਤੇ ਬੈਠੇ ਕਿਸਾਨਾਂ ਦੀ ਚੱਲ ਰਹੀ ਸਟੇਜ ’ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਲਿਖਤੀ ਰੂਪ ਵਿਚ ਸਮਝੌਤਾ ਕੀਤਾ ਕਿ ਅਸੀਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਕਿਸਾਨਾਂ ਦੀਆਂ ਮੰਗਾਂ ’ਤੇ ਮੋਹਰ ਲਾਵਾਂਗੇ ਅਤੇ ਜੋ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਹੈ। ਉਹ ਪੰਜਾਬ ਸਰਕਾਰ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਚੌਰ ਤਹਿਸੀਲ ਪ੍ਰਧਾਨ ਸਾਬਕਾ ਸਰਪੰਚ ਅਮਰਜੀਤ ਸਿੰਘ ਏਡੀਬੀ ਬੇਲਾ ਤਾਜੋਵਾਲ ਨੇ ਕਿਸਾਨਾਂ ਦੀ ਇਤਿਹਾਸਕ ਜਿੱਤ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ, ਜ਼ਿਲ੍ਹਾ ਵਾਈਸ ਪ੍ਰਧਾਨ ਸਵਰਨ ਸਿੰਘ ਨੰਗਲ, ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਹਰਦੀਪ ਸਿੰਘ ਰੈਲ ਮਾਜਰਾ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫਲਾ ਟਰੈਕਟਰ-ਟਰਾਲੀਆਂ ਅਤੇ ਕਾਰਾਂ ਸਮੇਤ ਚੰਡੀਗੜ੍ਹ ਬੱਛੂਆਂ ਟੋਲ ਪਲਾਜ਼ਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ ਸੀ।
ਇਹ ਕਾਫਲਾ ਸੱਤ ਦਿਨਾਂ ਦੇ ਧਰਨੇ ਵਿਚ ਸ਼ਾਮਲ ਹੋਣ ਲਈ ਪਹੁੰਚਿਆ। ਜਥੇਬੰਦੀ ਦੇ 7-8 ਕਿਸਾਨ ਰੋਜ਼ਾਨਾ ਧਰਨੇ ਵਿਚ ਦਿਨ-ਰਾਤ ਹਾਜ਼ਰ ਰਹੇ। ਆਗੂਆਂ ਨੇ ਦੱਸਿਆ ਕਿ 4 ਸਤੰਬਰ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ ਦੇ ਅਚਾਨਕ ਸੱਟ ਲੱਗਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ। ਜਿਸ ਕਰ ਕੇ ਉਨ੍ਹਾਂ ਨੂੰ ਆਪਣੇ ਘਰ ਵਾਪਸ ਆਉਣਾ ਪਿਆ। ਇਸ ਉਪਰੰਤ ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਅਤੇ ਸਕੱਤਰ ਹਰਦੀਪ ਸਿੰਘ ਰੈਲ ਮਾਜਰਾ ਨੇ ਧਰਨੇ ਵਿਚ ਆਪਣੀ ਹਾਜ਼ਰੀ ਜਾਰੀ ਰੱਖੀ ਅਤੇ ਬਹੁ-ਗਿਣਤੀ ਵਿਚ ਕਿਸਾਨ ਧਰਨੇ ਵਾਲੀ ਥਾਂ ’ਤੇ ਹਾਜ਼ਰ ਰਹੇ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਹੁਕਮਾਂ ਮੁਤਾਬਕ 7 ਸਤੰਬਰ ਨੂੰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਸਬੰਧੀ ਕਿਸਾਨਾਂ ਨੇ ਇਹ ਸ਼ਾਂਤਮਈ ਧਰਨਾ ਚੁੱਕਿਆ। ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਸਵਰਨ ਸਿੰਘ ਨੰਗਲ, ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਸਾਬਕਾ ਸਰਪੰਚ, ਚਰਨ ਸਿੰਘ ਛਦੌੜੀ ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਸਕੱਤਰ ਹਰਦੀਪ ਸਿੰਘ ਰੈਲ ਮਾਜਰਾ, ਜ਼ਿਲ੍ਹਾ ਵਾਇਸ ਸਕੱਤਰ ਮਾ. ਦਰਸ਼ਨ ਦੇਵ ਸੁਧਾ ਮਾਜਰਾ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ।