ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਹਿਤਰਾਜ ਜੰਡੀ ਨੇ ਦਿੱਤੀ ਵਧਾਈ
ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਹਿਤਰਾਜ ਜੰਡੀ ਨੇ ਦਿੱਤੀ ਵਧਾਈ
Publish Date: Tue, 13 Oct 2026 03:20 PM (IST)
Updated Date: Tue, 13 Oct 2026 03:20 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ’ਤੇ ਸਾਬਕਾ ਮੰਤਰੀ ਪਰਗਟ ਸਿੰਘ ਨੂੰ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਿਤਰਾਜ ਜੰਡੀ ਨੇ ਵਧਾਈ ਦਿੰਦਿਆਂ ਕਿਹਾ ਕਿ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋ ਰਿਹਾ ਹੈ। ਪਰਗਟ ਸਿੰਘ ਇੱਕ ਤਜ਼ਰਬੇਕਾਰ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਯੂਥ ਕਾਂਗਰਸ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਮੌਕੇ ਹਿਤਰਾਜ ਜੰਡੀ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਮਿਹਨਤ ਕਰਨਗੇ।