ਸਟਾਫ ਰਿਪੋਰਟਰ, ਨਵਾਂਸ਼ਹਿਰ : ਪੁਲਿਸ ਥਾਣਾ ਬਲਾਚੌਰ ਵਿਖੇ ਦੋ ਵੱਖ-ਵੱਖ ਕੇਸਾਂ ਵਿਚ 36 ਬੋਤਲਾਂ ਸ਼ਰਾਬ ਸਮੇਤ ਅਣਪਛਾਤੇ ਮੁਲਜ਼ਮ ਸਮੇਤ ਇਕ ਮੁਲਜ਼ਮ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਪ੍ਰਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਜੋਗਿੰਦਰ ਪਾਲ ਸਮੇਤ ਪੁਲਿਸ ਪਾਰਟੀ ਸ਼ੱਕੀ ਅਨਸਰਾਂ ਅਤੇ ਵਾਹਨਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਪਿੰਡ ਜੋਗੇਵਾਲ ਵਿਖੇ ਮੌਜੂਦ ਸਨ। ਇਸ ਦੌਰਾਨ ਮੁਖਬਰ ਖਾਸ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਪਿੰਡ ਜੋਗੇਵਾਲ ਦੇ ਇਕ ਧਾਰਮਿਕ ਸਥਾਨ ਨੇੜੇ ਝਾੜੀਆਂ ਵਿਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਵੱਡੀ ਮਾਤਰਾ ਵਿਚ ਸ਼ਰਾਬ ਲੁਕਾ ਕੇ ਰੱਖੀ ਹੋਈ ਹੈ। ਸੂਚਨਾ ਭਰੋਸੇਯੋਗ ਹੋਣ 'ਤੇ ਪੁਲਿਸ ਨੇ ਮੁਖਬਰ ਵੱਲੋਂ ਦੱਸੇ ਟਿਕਾਣੇ 'ਤੇ ਛਾਪੇਮਾਰੀ ਕਰਕੇ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਅਣਪਛਾਤੇ ਵਿਅਕਤੀ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਹੈ। ਇਸੇ ਤਰ੍ਹਾਂ ਏੇਐੱਸਆਈ ਗਿਆਨ ਸਿੰਘ ਏਐੱਸਆਈ ਸਿਕੰਦਰ ਪਾਲ ਅਤੇ ਹੋਮਗਾਰਡ ਜਵਾਨ ਬਲਿਹਾਰ ਸਿੰਘ ਸਮੇਤ ਮੇਨ ਚੌਂਕ ਬਲਾਚੌਰ ਵਿਖੇ ਮੁਖਬਰ ਖਾਸ ਵੱਲੋਂ ਦਿੱਤੀ ਸੂਚਨਾ ਅਨੁਸਾਰ ਤਿਲਕ ਰਾਜ ਪੁੱਤਰ ਦੇਵ ਰਾਜ ਵਾਸੀ ਵਾਰਡ ਨੰਬਰ 13, ਮਹਿੰਦੀਪੁਰ ਥਾਣਾ ਸਿਟੀ ਬਲਾਚੌਰ ਨੂੰ ਕਾਬੂ ਕਰ ਕੇ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਬਲੈਕ ਹੌਰਸ ਵਿਸਕੀ ਬਰਾਮਦ ਕੀਤੀ ਅਤੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।