- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਰਸੋਖਾਨਾ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਮਜਾਰਾ ਨੌ ਅਬਾਦ ਤੋਂ ਪ੍ਰਾਪਤ ਹੋਈ ਦਰਖਾਸਤ ਅਨੁਸਾਰ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ 9 ਤੋਂ 11 ਸਤੰਬਰ 2026 ਤੱਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ।

ਨਵਾਂਸ਼ਹਿਰ : ਧੰਨ-ਧੰਨ ਹਜ਼ੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ 86ਵੇਂ ਪ੍ਰਕਾਸ਼ ਉਤਸਵ (ਪ੍ਰਕਾਸ਼ ਉਤਸਵ) ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ ਅਤੇ ਸਮੂਹ ਵਿਦਿਅਕ ਅਦਾਰਿਆਂ (ਸਰਕਾਰੀ ਅਤੇ ਗੈਰ-ਸਰਕਾਰੀ) ਵਿੱਚ 11 ਸਤੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਰਸੋਖਾਨਾ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਮਜਾਰਾ ਨੌ ਅਬਾਦ ਤੋਂ ਪ੍ਰਾਪਤ ਹੋਈ ਦਰਖਾਸਤ ਅਨੁਸਾਰ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ 9 ਤੋਂ 11 ਸਤੰਬਰ 2026 ਤੱਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ।
ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਵਾਨਗੀ ਨਾਲ ਸਮੁੱਚੇ ਜ਼ਿਲ੍ਹੇ ਵਿੱਚ ਇਹ ਛੁੱਟੀ 11 ਸਤੰਬਰ ਨੂੰ ਐਲਾਨੀ ਗਈ ਹੈ।