ਹਨੀ ਟੌਂਸਾ ਵੱਲੋਂ 81-ਮੈਂਬਰੀ ਕੋਰ ਕਮੇਟੀ ਦਾ ਗਠਨ ਹਨੀ ਟੌਂਸਾ ਵੱਲੋਂ 81-ਮੈਂਬਰੀ ਕੋਰ ਕਮੇਟੀ ਦਾ ਗਠਨ
Publish Date: Sun, 23 Aug 2026 04:16 PM (IST)
Updated Date: Sun, 23 Aug 2026 04:18 PM (IST)
- ਬਾਦਲ ਦੀ ਬਲਾਚੌਰ ਆਮਦ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਉਤਸ਼ਾਹ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਲਕਾ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਹਲਕੇ ਲਈ 81-ਮੈਂਬਰੀ ਨਵੀਂ ਕੋਰ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਹਨੀ ਟੌਂਸਾ ਨੇ ਦੱਸਿਆ ਕਿ ਇਸ ਕਮੇਟੀ ਵਿਚ ਪੁਰਾਣੇ, ਮਿਹਨਤੀ ਅਤੇ ਟਕਸਾਲੀ ਅਕਾਲੀ ਆਗੂਆਂ ਨੂੰ ਵਿਸ਼ੇਸ਼ ਤੌਰ ’ਤੇ ਥਾਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਟੀਮ ਦੇ ਗਠਨ ਨਾਲ ਆਉਣ ਵਾਲੇ ਦਿਨਾਂ ਵਿਚ ਹਲਕਾ ਬਲਾਚੌਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਤਾਕਤ ਮਿਲੇਗੀ। ਸਾਰੇ ਮੈਂਬਰਾਂ ਦੇ ਆਪਸੀ ਸਹਿਯੋਗ ਨਾਲ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਹੋਣਗੀਆਂ। ਜਿਸ ਨਾਲ ਅਕਾਲੀ ਦਲ ਬੁਲੰਦੀਆਂ ’ਤੇ ਪਹੁੰਚੇਗਾ। ਹਨੀ ਟੌਂਸਾ ਨੇ ਨਵੀਂ ਗਠਿਤ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਅਤੇ ਬਿਹਤਰੀ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੇ ਕਮੇਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ 12 ਸਤੰਬਰ ਨੂੰ ਬਲਾਚੌਰ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਬਾਰੇ ਰਣਨੀਤੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ ਅਤੇ ਵਰਕਰਾਂ ਨੂੰ ਆਸ਼ੀਰਵਾਦ ਦੇਣਗੇ। ਉਨ੍ਹਾਂ ਇਸ ਰੈਲੀ ਨੂੰ ਇਤਿਹਾਸਕ ਅਤੇ ਸਫ਼ਲ ਬਣਾਉਣ ਦੀ ਗੱਲ ਕਹੀ। ਦੂਜੇ ਪਾਸੇ, ਨਵੀਂ ਕੋਰ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਸਾਰੇ ਮੈਂਬਰਾਂ ਨੇ ਇਸ ਜ਼ਿੰਮੇਵਾਰੀ ਲਈ ਹਲਕਾ ਇੰਚਾਰਜ ਹਨੀ ਟੋਂਸਾ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ, ਮਿਹਨਤ ਅਤੇ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ।