ਜਥੇ. ਗੁਰਬਖਸ਼ ਸਿੰਘ ਖ਼ਾਲਸਾ ਦਾ ਕੀਤਾ ਸਨਮਾਨ
ਜਥੇ. ਗੁਰਬਖਸ਼ ਸਿੰਘ ਖ਼ਾਲਸਾ ਦਾ ਕੀਤਾ ਸਨਮਾਨ
Publish Date: Sun, 15 Mar 2026 04:48 PM (IST)
Updated Date: Mon, 16 Mar 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ ਜਥੇ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਨੂੰ ਬੁਲਾਰਾ ਲਗਾਉਣ ਤੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸੰਗਤਾਂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਜਥੇਦਾਰ ਧਾਮੀ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇ. ਖ਼ਾਲਸਾ ਨੇ ਕਿਹਾ ਕਿ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭੁਪਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਪਲਵਿੰਦਰ ਸਿੰਘ, ਅਮਰਜੀਤ ਸਿੰਘ ਸੈਕਟਰੀ, ਲਖਵੀਰ ਸਿੰਘ ਜੀਂਦੋਵਾਲ ਸਾਬਕਾ ਸਰਪੰਚ, ਜਥੇਦਾਰ ਤਰਲੋਕ ਸਿੰਘ ਫਲੋਰਾ, ਇੰਸਪੈਕਟਰ ਜਗਜੀਤ ਸਿੰਘ ਕੋਟ, ਅੰਮ੍ਰਿਤਪਾਲ ਸਿੰਘ, ਭਾਈ ਦੇਸਾ ਸਿੰਘ, ਪ੍ਰਭਜੀਤ ਸਿੰਘ ਆਦਿ ਹਾਜ਼ਰ ਸਨ।