- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਪਾਲ ਸਿੰਘ ਬਖ਼ਸ਼ੀ ਅਕਾਦਮਿਕ ਉੱਤਮਤਾ ਪੁਰਸਕਾਰ‘ਨਾਲ ਸਨਮਾਨਿਤ

ਲਖਵਿੰਦਰ ਸੋਨੂੰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਐਕਸਪਰਟ ਟਿਊਸ਼ਨ ਸੈਂਟਰ ਨਵਾਂਸ਼ਹਿਰ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਬਖ਼ਸ਼ੀ ਦੀਆਂ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਨਿਭਾਏ ਅਹਿਮ ਯੋਗਦਾਨ ਨੂੰ ਦੇਖਦੇ ਹੋਏ ਜੀਐੱਨਏ ਯੂਨੀਵਰਸਿਟੀ ਫਗਵਾੜਾ ਵੱਲੋਂ ਉਨ੍ਹਾਂ ਨੂੰ ਅਕਾਦਮਿਕ ਉੱਤਮਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਹ ਪੁਰਸਕਾਰ ਯੂਨੀਵਰਸਿਟੀ ਕੈਂਪਸ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਪ੍ਰਦਾਨ ਕੀਤਾ। ਜਿਸ ਵਿਚ ਸਿੱਖਿਆ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਪਰਮਿੰਦਰ ਪਾਲ ਸਿੰਘ ਬਖ਼ਸ਼ੀ ਦੀ ਅਗਵਾਈ ਹੇਠ ਐਕਸਪਰਟ ਟਿਊਸ਼ਨ ਸੈਂਟਰ ਵੱਲੋਂ ਗੁਣਵੱਤਾ ਭਰਪੂਰ ਸਿੱਖਿਆ ਦੇਣ ਅਤੇ ਇਲਾਕੇ ਦੇ ਵਿਦਿਆਰਥੀਆਂ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਇਸ ਪ੍ਰਾਪਤੀ