- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ’ਚ ਮੁੱਖ ਤੌਰ ’ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀ ਅਤੇ ਕੁਝ ਹੋਰ ਸੈਲਾਨੀ ਸਵਾਰ ਸਨ। ਬੱਸ ਵਿੱਚ ਸਵਾਰ ਯਾਤਰੀਆਂ ਨੇ ਦੱਸਿਆ ਕਿ ਡਰਾਈਵਰ ਓਵਰ ਸਪੀਡ ਨਾਲ ਬੱਸ ਚਲਾ ਰਿਹਾ ਸੀ, ਉਸਨੂੰ ਇੱਕ ਦੋ ਸਵਾਰੀਆਂ ਨੇ ਬੱਸ ਨੂੰ ਹੌਲੀ ਕਰਨ ਲਈ ਵੀ ਕਿਹਾ ਸੀ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ। ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਵਿੱਚ ਬੰਗਾ ਨੇੜੇ ਪੈਂਦੇ ਪਿੰਡ ਮਜਾਰੀ ਵਿਖੇ ਅੱਜ ਸਵੇਰੇ ਕਰੀਬ 5 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੇਟੀਸੀ ਕੰਪਨੀ ਦੀ ਬੱਸ ਜਿਸਦਾ ਨੰਬਰ ਏਐਸ 01 ਕਿਊ ਸੀ 2348, ਜੋ ਕਿ ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ, ਜਦੋਂ ਘਟਨਾ ਸਥਾਨ ’ਤੇ ਪੁੱਜੀ ਤਾਂ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਡਿੱਗ ਗਈ।
ਇਸ ’ਚ ਮੁੱਖ ਤੌਰ ’ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀ ਅਤੇ ਕੁਝ ਹੋਰ ਸੈਲਾਨੀ ਸਵਾਰ ਸਨ। ਬੱਸ ਵਿੱਚ ਸਵਾਰ ਯਾਤਰੀਆਂ ਨੇ ਦੱਸਿਆ ਕਿ ਡਰਾਈਵਰ ਓਵਰ ਸਪੀਡ ਨਾਲ ਬੱਸ ਚਲਾ ਰਿਹਾ ਸੀ, ਉਸਨੂੰ ਇੱਕ ਦੋ ਸਵਾਰੀਆਂ ਨੇ ਬੱਸ ਨੂੰ ਹੌਲੀ ਕਰਨ ਲਈ ਵੀ ਕਿਹਾ ਸੀ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।
ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਡਰਾਈਵਰ ਨੂੰ ਨੀਂਦ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਬੱਸ ਡਰਾਈਵਰ ਅਤੇ ਐੱਲ.ਪੀ.ਯੂ. ਦੇ ਇੱਕ ਵਿਦਿਆਰਥੀ ਸਮੇਤ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਤੀਜੇ ਵਿਅਕਤੀ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ਜਾਰੀ ਹੈ। ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਸਹੀ ਅੰਕੜਿਆਂ ਦੀ ਸਰਕਾਰੀ ਪੁਸ਼ਟੀ ਹੋਣਾ ਅਜੇ ਬਾਕੀ ਹੈ।