ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਸਤੇ ਲੋਕਾਂ 'ਚ ਉਤਸ਼ਾਹ : ਜਲਵਾਹਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਸਤੇ ਲੋਕਾਂ 'ਚ ਭਾਰੀ ਉਤਸ਼ਾਹ-ਜਲਵਾਹਾ
Publish Date: Tue, 17 Mar 2026 03:24 PM (IST)
Updated Date: Wed, 18 Mar 2026 04:01 AM (IST)

* ਰਾਹੋਂ ਤੋਂ ਤੀਰਥ ਯਾਤਰਾ ਬੱਸ ਰਵਾਨਾ ਅੱਜ 17ਐਨਐਸਆਰ13ਪੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ। ਪੰਜਾਬੀ ਜਾਗਰਣ ਬਲਵਿੰਦਰ ਸਿੰਘ, ਪੰਜਾਬੀ ਜਾਗਰਣ, ਰਾਹੋਂ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੀ ਹੈ। ਮੌਜੂਦਾ ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਵੱਖ-ਵੱਖ ਤਰਾਂ ਦੀਆਂ ਸੁੱਖ-ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਸਦੇ ਨਾਲ ਹੀ 50 ਸਾਲ ਤੋਂ ਵੱਧ ਉਮਰ ਦੇ ਮਰਦ ਅਤੇ ਔਰਤ ਸ਼ਰਧਾਲੂਆਂ ਵਾਸਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਹੁਤ ਹੀ ਸਫਲਤਾ ਪੂਰਵਕ ਚੱਲ ਰਹੀ ਹੈ। ਉਨ੍ਹਾਂ ਦੱਸਿਆ ਯਾਤਰਾ ਵਿਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਗੁਰੂ ਰਵਿਦਾਸ ਮੰਦਰ, ਦੁਰਗਿਆਣਾ ਮੰਦਰ ਦੇ ਦਰਸ਼ਨ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਜ਼ਲ੍ਹਿਆਂਵਾਲਾ ਬਾਗ, ਬਾਰਡਰ ਤੇ ਭਾਰਤ ਅਤੇ ਪਾਕਿਸਤਾਨ ਦੀ ਪਰੇਡ ਅਤੇ ਹੋਰ ਇਤਿਹਾਸਿਕ ਥਾਵਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚੋਂ ਹੁਣ ਤੱਕ 11 ਬੱਸਾਂ ਰਾਹੀਂ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਰਾਹੋਂ ਤੋਂ 18 ਮਾਰਚ ਨੂੰ ਸਵੇਰੇ 9 ਵਜੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਾਸਤੇ ਬੱਸ ਰਵਾਨਾ ਹੋਵੇਗੀ ਜਿਸ ਵਿਚ ਯਾਤਰੀਆਂ ਨੂੰ ਲੈ ਕੇ ਜਾਣ, ਖਾਣ-ਪੀਣ, ਰਹਿਣ ਸਹਿਣ ਅਤੇ ਮੁੜ ਕੇ ਵਾਪਸ ਆਉਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ। ਤੀਰਥ ਯਾਤਰਾ ਦੇ ਮੈਨੇਜਰ ਮਨੀਸ਼ ਕੁਮਾਰ ਤੇ ਤੀਰਥ ਯਾਤਰਾ ਦੇ ਕੋ-ਆਰਡੀਨੇਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਯਾਤਰੀਆਂ ’ਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਸ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਹਨ ਤੇ ਪੂਰੀ ਮੈਡੀਕਲ ਸਹੂਲਤ ਹੈ।