ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ : ਏਐੱਸਆਈ ਸੰਦੀਪ ਕੁਮਾਰ
ਪੁਲਿਸ ਵਿਭਾਗ ਵੱਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਏਐੱਸਆਈ ਸੰਦੀਪ ਕੁਮਾਰ
Publish Date: Fri, 23 Jan 2026 06:43 PM (IST)
Updated Date: Fri, 23 Jan 2026 06:45 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ ਐੱਸਐੱਸਪੀ ਤੁਸ਼ਾਰ ਗੁਪਤਾ ਅਤੇ ਐੱਸਪੀ ਸਰਬਜੀਤ ਸਿੰਘ ਬਾਹੀਆ ਵੱਲੋਂ ਪੁਲਿਸ ਚੌਂਕੀ ਇੰਚਾਰਜ ਸੇਖਾ ਮਜਾਰਾ ਸੰਦੀਪ ਕੁਮਾਰ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤਰੱਕੀ ਦੇ ਸਟਾਰ ਲਗਾਉਂਦੇ ਹੋਏ ਏਐੱਸਆਈ ਬਣਾਇਆ। ਏਐੱਸਆਈ ਸੰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਲਾਕੇ ਦੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਅਤੇ ਅਣਸੁਖਾਵੀ ਘਟਨਾਵਾਂ ਨੂੰ ਰੋਕਣ ਲਈ ਵੀ ਯੋਗ ਉਪਰਾਲੇ ਕੀਤੇ ਜਾਣਗੇ।