ਸੌਂਪੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਦਿਨੇਸ਼ ਸੂਰੀ
ਆਪ ਵੱਲੋਂ ਸੌਂਪੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਦਿਨੇਸ਼ ਸੁਰੀ
Publish Date: Thu, 02 Apr 2026 04:21 PM (IST)
Updated Date: Fri, 03 Apr 2026 04:05 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮਾਜ ਸੇਵੀ ਦਿਨੇਸ਼ ਸੂਰੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਤੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਦਿਨੇਸ਼ ਸੂਰੀ ਨੂੰ ਜਲਦੀ ਵੱਡੀ ਜਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਚ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਸਤਿਕਾਰ ਕੀਤਾ ਜਾਂਦਾ ਹੈ। ਦਿਨੇਸ਼ ਸੂਰੀ ਨੇ ਆਖਿਆ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਆਪ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੇ ਰਾਜ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣ ਅਤੇ ਹਰ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਪਰਾਲੇ ਕੀਤੇ ਹਨ। ਸੂਰੀ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਡਿਉਟੀ ਲਾਈ ਜਾਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਆਖਿਆ ਕਿ ਉਹ ਪਾਰਟੀ ਦੇ ਭਰੋਸੇ ਤੇ ਹਮੇਸ਼ਾ ਕਾਇਮ ਰਹਿਣਗੇ। ਉਨ੍ਹਾਂ ਪਾਰਟੀ ਚ ਸ਼ਾਮਿਲ ਹੋਣ ਸਮੇਂ ਡਾ. ਸੁਖਵਿੰਦਰ ਸੁੱਖੀ ਵਿਧਾਇਕ ਹਲਕਾ ਬੰਗਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਡਾ. ਸੁੱਖੀ ਨੇ ਆਖਿਆ ਕਿ ਦਿਨੇਸ਼ ਸੂਰੀ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਹਨ। ਇਨ੍ਹਾਂ ਦੇ ਆਉਣ ਦੇ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ। ਇਸ ਮੌਕੇ ਪਵਨਜੀਤ ਸਿੰਘ ਸਿੱਧੂ ਸੰਗਠਨ ਇੰਚਾਰਜ, ਸਤਿੰਦਰ ਕੌਰ ਨੂਰਪੁਰ ਚੇਅਰਪਰਸਨ ਬਲਾਕ ਸੰਮਤੀ ਬੰਗਾ, ਵਿਜੇ ਨਵਾਂਸ਼ਹਿਰ, ਸੋਹਣ ਲਾਲ ਗੋਬਿੰਦਪੁਰ, ਕਰਨ ਗੁਣਾਚੌਰ, ਮੱਖਣ ਸਿੰਘ ਹੰਸਰੋ ਅਤੇ ਹੋਰ ਮੈਂਬਰਾਨ ਹਾਜ਼ਰ ਸਨ।