ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗੀ : ਲੋਹਟੀਆ
ਆਪ ਹਾਈਕਮਾਂਡ ਵੱਲੋਂ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗੀ-ਹਰਜੋਤ ਕੌਰ ਲੋਹਟੀਆ
Publish Date: Fri, 23 Jan 2026 04:26 PM (IST)
Updated Date: Sat, 24 Jan 2026 04:01 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਵਿਧਾਨ ਸਭਾ ਹਲਕਾ ਬੰਗਾ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਬੇਦਾਗ ਆਗੂ ਹਰਜੋਤ ਕੌਰ ਲੋਹਟੀਆ ਕੋ-ਆਰਡੀਨੇਟਰ ਇਸਤਰੀ ਵਿੰਗ ਦੋਆਬਾ ਜ਼ੋਨ ਨੂੰ ਪਾਰਟੀ ਅੰਦਰ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਐੱਸਸੀ ਕਮਿਸ਼ਨ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਮੌਕੇ ਹਰਜੋਤ ਕੌਰ ਲੋਹਟੀਆ ਨੇ ਆਪਣੀ ਨਿਯੁਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਉਨ੍ਹਾਂ ਨੂੰ ਨਵੀਂ ਜਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਸੂਬੇ ਅੰਦਰ ਦਿਨ-ਰਾਤ ਮਿਹਨਤ ਕਰਨਗੇ। ਲੋਹਟੀਆ ਦੇ ਵਾਈਸ ਚੇਅਰਪਰਸਨ ਐੱਸਸੀ ਕਮਿਸ਼ਨ ਬਣਨ ’ਤੇ ਹਲਕਾ ਬੰਗਾ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਹਰਜੋਤ ਕੌਰ ਲੋਹਟੀਆ ਉਸ ਸਮੇਂ ਤੋਂ ਪਾਰਟੀ ਦੇ ਵਰਕਰ ਹਨ ਜਦੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਆਈ ਸੀ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਬੰਗਾ ਦੇ ਇੱਕ ਇੱਕ ਘਰ ਜਾ ਕੇ ਆਮ ਆਦਮੀ ਪਾਰਟੀ ਬਾਰੇ ਹਲਕੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਸੀ। ਇਸ ਮੌਕੇ ਹਲਕਾ ਬੰਗਾ ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ, ਸਤਨਾਮ ਸਿੰਘ ਝਿੱਕਾ, ਹਰਜੀਤ ਸਿੰਘ, ਜਸਕਵਰਦੀਪ ਸਿੰਘ, ਬਲਵੀਰ ਰਾਮ, ਚਮਲ ਲਾਲ, ਰਾਮਪਾਲ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ, ਚਰਨਜੀਤ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਰਾਜ ਕੁਮਾਰ ਆਦਿ ਹਾਜ਼ਰ ਸਨ।