- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਤੱਕ ਜਾਰੀ ਸੰਘਰਸ਼ 'ਚ ਸ਼ਿਅਦ ਨਾਲ ਖੜੇਗਾ-ਡਾ. ਸਤਵਿੰਦਰ ਪਾਲ ਸਿੰਘ ਬਿੱਟੂ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਹਲਕਾ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਅਕਾਲੀ ਆਗੂਆਂ ਅਤੇ ਵਰਕਰਾਂ, ਕਿਸਾਨਾਂ, ਮਜ਼ਦੂਰਾਂ ਵੱਲੋਂ ਮਾਨਸਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿਚ ਸ਼ਮੂਲੀਅਤ ਕੀਤੀ। ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਇਹ ਮੁੱਦਾ ਕਿਸੇ ਇੱਕ ਪਾਰਟੀ ਦਾ ਨਹੀਂ, ਸਗੋਂ ਪੂਰੇ ਪੰਜਾਬ ਦੀ ਸੁਰੱਖਿਆ ਅਤੇ ਇਨਸਾਫ਼ ਦਾ ਹੈ। ਇਸੇ ਲਈ ਅੱਜ ਸਿਆਸਤ ਤੋਂ ਉੱਪਰ ਉੱਠ ਕੇ ਹਰ ਪਾਰਟੀ ਅਤੇ ਹਰ ਵਰਗ ਦੇ ਲੋਕਾਂ ਨੇ ਇੱਕ ਆਵਾਜ਼ ਵਿਚ ਇਸ ਘਿਨਾਉਣੇ ਕਤਲ ਦੀ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ, ਗੈਂਗਸਟਰਵਾਦ ਅਤੇ ਦਿਨ-ਦਿਹਾੜੇ ਹੋ ਰਹੇ ਕਤਲ ਇਸ ਗੱਲ ਦਾ ਸਬੂਤ ਹਨ ਕਿ ਮੌਜੂਦਾ ਸਰਕਾਰ ਕਾਨੂੰਨ-ਵਿਵਸਥਾ ਸੰਭਾਲਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਆਮ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ, ਜਦਕਿ ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਦਾਅਵਿਆਂ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਪੀੜਿਤ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਨਸਾਫ਼ ਮਿਲਣ ਤੱਕ ਇਹ ਆਵਾਜ਼ ਬੁਲੰਦ ਕਰਦੀ ਰਹੇਗੀ।