ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਕਮੇਟੀ ਦੀ ਮੀਟਿੰਗ ’ਚ ਲਏ ਅਹਿਮ ਫੈਸਲੇ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਕਮੇਟੀ ਦੀ ਮੀਟਿੰਗ ਵਿਚ ਲਏ ਅਹਿਮ ਫੈਸਲੇ
Publish Date: Sun, 18 Oct 2026 03:38 PM (IST)
Updated Date: Sun, 18 Oct 2026 03:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਬੰਗਾ : 28ਵੇਂ ਵਰ੍ਹੇ ਵਿਚ ਪ੍ਰਵੇਸ਼ ਕਰ ਚੁੱਕੇ ਰਾਜ ਪੱਧਰੀ ਸ਼ਹੀਦੇ ਆਜ਼ਮ ਸ. ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਟੂਰਨਾਮੈਂਟ ਕਮੇਟੀ ਵੱਲੋਂ ਪਹਿਲੀ ਮੀਟਿੰਗ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਜਸਵੀਰ ਸਿੰਘ ਮੰਗੂਵਾਲ ਵੱਲੋਂ ਕੀਤੀ। ਇਸ ਮੀਟਿੰਗ ਵਿਚ ਇਸ ਵਾਰ ਦੇ ਫੁੱਟਬਾਲ ਟੂਰਨਾਮੈਂਟ ਨੂੰ ਹੋਰ ਰੋਚਕ ਅਤੇ ਬਿਹਤਰ ਬਣਾਉਣ ਲਈ ਅਹਿਮ ਵਿਚਾਰਾਂ ਕੀਤੀਆਂ। ਟੂਰਨਾਮੈਂਟ ਕਮੇਟੀ ਦੇ ਪ੍ਰਬੰਧਕੀ ਸਕੱਤਰ ਹਰਜੀਤ ਸਿੰਘ ਮਾਹਲ ਅਤੇ ਪ੍ਰੈੱਸ ਸਕੱਤਰ ਤਲਵਿੰਦਰ ਸ਼ੇਰਗਿੱਲ ਨੇ ਦੱਸਿਆ ਕਿ ਇਸ ਵਾਰ ਦਾ ਟੂਰਨਾਮੈਂਟ ਵੀ ਹਰ ਸਾਲ ਦੀ ਤਰ੍ਹਾਂ 5 ਤੋਂ 10 ਦਸੰਬਰ ਤੱਕ ਸਿੱਖ ਨੈਸ਼ਨਲ ਬੰਗਾ ਦੀ ਗਰਾਉਂਡ ਚ ਖੇਡਿਆ ਜਾਵੇਗਾ। ਟੂਰਨਾਮੈਂਟ ਦੀ ਸ਼ੁਰੂਆਤ ਝਲਮਣ ਸਿੰਘ ਸਿੱਧੂ ਸੋਤਰਾਂ ਅਤੇ ਸ਼ਰਨਜੀਤ ਸਿੰਘ ਮਾਹਲ ਵੱਲੋਂ ਝੰਡੇ ਦੀ ਰਸਮ ਨਾਲ ਕੀਤੀ ਜਾਵੇਗੀ।।ਟੂਰਨਾਮੈਂਟ ਵਿਚ ਪੰਜਾਬ ਭਰ ਚੋਂ ਚੋਟੀ ਦੀਆਂ ਕਲੱਬਾਂ ਭਾਗ ਲੈਣਗੀਆਂ। ਟੂਰਨਾਮੈਂਟ ਦੀ ਜੇਤੂ ਟੀਮ ਨੂੰ ਇੱਕ ਲੱਖ ਰੁਪਏ ਨਕਦ ਇਨਾਮ ਤੇ ਆਕਰਸ਼ਕ ਟ੍ਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉੱਪ ਜੇਤੂ ਟੀਮ ਨੂੰ 75 ਹਜ਼ਾਰ ਰੁਪਏ ਅਤੇ ਆਕਰਸ਼ਕ ਟ੍ਰਾਫੀ ਨਾਲ ਸਨਮਾਨਤ ਕੀਤਾ ਜਾਵੇਗਾ। ਇਲਾਕੇ ਦੇ ਬੱਚਿਆਂ ਨੂੰ ਫੁੱਟਬਾਲ ਵੱਲ ਪ੍ਰੇਰਿਤ ਕਰਨ ਲਈ ਅੰਡਰ 15 ਦੀਆਂ ਚਾਰ ਪਿੰਡ ਪੱਧਰ ਦੀਆਂ ਟੀਮਾਂ ਦੇ ਮੈਚ ਵੀ ਕਰਵਾਏ ਜਾਣਗੇ। ਟੂਰਨਾਮੈਂਟ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤੇਗਾ। ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ ਕਮੇਟੀ ਦੀ ਅਗਲੀ ਮੀਟਿੰਗ 6 ਨਵੰਬਰ ਨੂੰ ਸਵੇਰ 10.30 ਵਜੇ ਅਨਮੋਲ ਪੈਲੇਸ ਬੰਗਾ ਵਿਖੇ ਰੱਖੀ ਗਈ ਹੈ। ਅੱਜ ਦੀ ਮੀਟਿੰਗ ਦੌਰਾਨ ਕਸ਼ਮੀਰੀ ਲਾਲ ਮੰਗੂਵਾਲ, ਜਸਵੰਤ ਸਿੰਘ ਖਟਕੜ, ਸੁਰਿੰਦਰ ਸਿੰਘ ਖਾਲਸਾ, ਡਾ. ਗੁਰਮੀਤ ਸਰਾਂ, ਸੁੱਚਾ ਸਿੰਘ ਖਟਕੜ, ਪਿਆਰਾ ਸਿੰਘ ਕਾਹਮਾ, ਸਰਬਜੀਤ ਸਿੰਘ ਮੰਗੂਵਾਲ, ਦਲਜੀਤ ਸਿੰਘ ਗਿੱਦਾ, ਨਰਿੰਦਰ ਮਾਹੀ ਆਦਿ ਹਾਜ਼ਰ ਸਨ।