ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਧਾਇਕਾ ਦੇ ਨਾਂਅ ਵਿਰੋਧ ਪੱਤਰ ਬਲਾਚੌਰ 'ਚ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਵਿਧਾਇਕਾ ਦੇ ਨਾਂਅ ਵਿਰੋਧ ਪੱਤਰ ਸੌਂਪਿਆ
Publish Date: Tue, 20 Oct 2026 05:12 PM (IST)
Updated Date: Tue, 20 Oct 2026 05:12 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਬਲਾਚੌਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦਾ ਇੱਕ ਵਫਦ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੂੰ ਵਿਰੋਧ ਪੱਤਰ ਸੌਂਪਿਆ। ਰੋਸ਼ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਪ੍ਰਵੇਸ਼ ਖੋਸਲਾ, ਸਤਪਾਲ ਸਿੰਘ ਖਾਲਸਾ, ਅਮਰਜੀਤ ਸਿੰਘ ਮੰਢਿਆਣੀ, ਗੁਰਮੁੱਖ ਸਿੰਘ, ਪਰਮਜੀਤ ਸਿੰਘ ਖਾਲਸਾ, ਸੁਖਵਿੰਦਰ ਸਿੰਘ ਖਾਲਸਾ, ਲਖਬੀਰ ਸਿੰਘ ਅਤੇ ਭਾਈ ਗੁਲਾਬ ਸਿੰਘ ਸੁੱਧਾ ਮਾਜਰਾ ਵੱਲੋਂ ਕੀਤੀ ਗਈ। ਇਸ ਸਮੇਂ ਉਨ੍ਹਾਂ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਦੀ ਮਾੜੀ ਕਾਰਗੁਜਾਰੀ ਖਿਲਾਫ ਜੰਮ ਕੇ ਨਾਅਰੇ ਬਾਜੀ ਕੀਤੀ।।ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਰਾਜ ਭਾਗ ਵਿਚ ਲੋਕਾਂ ਨੂੰ ਇੰਨਸਾਫ ਲਈ ਲੰਬੇ-ਲੰਬੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਦੇ ਬਾਵਜੂਦ ਵੀ ਸੂਬੇ ਦੀ ਸਰਕਾਰ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਅਤੇ ਉਸ ਦਾ ਪ੍ਰਸ਼ਾਸਨ ਅੱਖਾਂ ਮੀਟ ਕੇ ਬੈਠਾ ਹੈ ਅਤੇ ਲੋਕਾਂ ਨੂੰ ਆਪਣੇ ਹੀ ਹਾਲ ਤੇ ਛੱਡਿਆ ਹੋਇਆ ਹੈ। ਲੋਕ ਅੱਜ ਨਾ ਹੀ ਆਪਣੇ ਘਰਾਂ ਅੰਦਰ ਮਹਿਫੂਜ ਹਨ ਅਤੇ ਨਾ ਹੀ ਘਰੋਂ ਬਾਹਰ। ਪੰਜਾਬ ਦੇ ਸੂਰਤ-ਏ-ਹਾਲ ਇਸ ਕਦਰ ਹੋ ਚੁੱਕੇ ਹਨ ਕਿ ਸ਼ਰੇਆਮ ਨਸ਼ੇ ਦਾ ਬੋਲਬਾਲਾ ਹੈ ਅਤੇ ਸ਼ਰੇਆਮ ਚਿੱਟੇ ਦਿਨ ਗੋਲੀਆਂ ਚੱਲ ਰਹੀਆਂ ਹਨ। ਉਨ੍ਹਾਂ ਆਖਿਆ ਕਿ ਮਾਨਸਾ ਦੇ ਸ਼ਹੀਦ ਪਰਵਿੰਦਰ ਸਿੰਘ ਝੋਟੇ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਝੋਟੇ ਦੇ ਪਰਿਵਾਰ ਦੀ ਅਤੇ ਇੰੰਨਸਾਫ ਮੋਰਚੇ ਦੀ ਬੁਲੰਦ ਅਵਾਜ ਨੂੰ ਦਬਾਉਣ ਲਈ ਜੋ ਸਰਕਾਰਾਂ ਵੱਲੋਂ ਸਖਤੀ ਕੀਤੀ ਜਾ ਰਹੀ ਹੈ, ਉਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਹੱਕ-ਸੱਚ ਦੀ ਇਸ ਲੜਾਈ ਨੂੰ ਕਿਸੇ ਵੀ ਕੀਮਤ ਤੇ ਦੱਬਣ ਨਹੀ ਦਿੱਤਾ ਜਾਵੇਗਾ ਅਤੇ ਇਨਸਾਫ ਮਿਲਣ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉੁਨ੍ਹਾਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਢੁੱਕਵਾਂ ਹੱਲ ਨਾ ਨਿਕਲਿਆ, ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ।।ਅਖੀਰ ਵਿਚ ਉਨ੍ਹਾਂ ਵੱਲੋਂ ਹਲਕਾ ਵਿਧਾਇਕ ਦੇ ਪੁੱਤਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਪੰਜਾਬ ਯੂਥ ਵਿੰਗ ਦੇ ਸਟੇਟ ਜੁਆਇੰਟ ਸਕੱਤਰ ਕਰਨਵੀਰ ਕਟਾਰੀਆ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਮਨਦੀਪ ਸਿੰਘ, ਸੋਹਨ ਸਿੰਘ, ਗੁਰਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਜਸਵਿੰਦਰ ਕੌਰ, ਅਵਤਾਰ ਸਿੰਘ ਤੇ ਸੁਖਵੀਰ ਸਿੰਘ ਆਦਿ ਵੀ ਮੌਜੂਦ ਸਨ।