- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦਾ ਉਦਘਾਟਨ 7 ਨੂੰ-ਜ਼ਿਲ੍ਹਾ ਖੇਡ ਅਫਸਰ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ 2026-27 ਸੀਜਨ-4 ਦਾ ਉਦਘਾਟਨ 7 ਸਤੰਬਰ ਨੂੰ ਨਵਾਂਸ਼ਹਿਰ ਦੇ ਆਈਟੀਆਈ ਦੇ ਖੇਡ ਮੈਦਾਨ ਵਿਚ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਨੇ ਦੱਸਿਆ ਕਿ ਇਹ ਬਲਾਕ ਪੱਧਰੀ ਖੇਡਾਂ ਬਲਾਕ ਨਵਾਂਸ਼ਹਿਰ ਦੇ ਵੱਖ-ਵੱਖ ਖੇਡ ਮੈਦਾਨਾਂ ਵਿਖੇ 7 ਸਤੰਬਰ 2026 ਤੋਂ 9 ਸਤੰਬਰ 2026 ਤੱਕ ਚੱਲਣਗੀਆਂ। ਜਿਸ ਤਹਿਤ ਐਥਲੈਟਿਕਸ, ਕਬੱਡੀ (ਨੈਸ਼ਨਲ), ਕਬੱਡੀ (ਸਰਕਲ ਸਟਾਈਲ), ਵਾਲੀਬਾਲ ਆਈਟੀਆਈ ਗਰਾਊਂਡ ਅਤੇ ਖੋ-ਖੋ, ਫੁੱਟਬਾਲ ਜੇਐੱਸਐੱਫਐੱਚ ਖਾਲਸਾ ਸਕੂਲ ਵਿਖੇ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਲਈ ਖਿਡਾਰੀਆਂ ਵਿਚ ਬਹੁਤ ਜ਼ਿਆਦਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਖਿਡਾਰੀ ਆਪਣੇ ਪਹਿਚਾਣ ਪੱਤਰ ਦੇ ਤੌਰ ’ਤੇ (ਆਧਾਰ ਕਾਰਡ, ਉਮਰ ਪਰੂਫ ਸਰਟੀਫਿਕੇਟ) ਦੇ ਆਧਾਰ ’ਤੇ ਖੇਡ ਵਿਭਾਗ ਦੀ ਆਨਲਾਈਨ ਪਾਰਟੀਸੀਪੇਸ਼ਨ ਦੀ ਪੋਰਟਲ ਵੈੱਬਸਾਈਟ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਬਲਾਕ ਪੱਧਰੀ ਖੇਡਾਂ ਦੇ ਨੋਡਲ ਅਫਸਰ ਗੁਰਤੇਜ ਸਿੰਘ ਸੁਪਰਵਾਈਜ਼ਰ ਜਾਂ ਦਫ਼ਤਰ ਸੰਪਰਕ ਕਰ ਸਕਦੇ ਹਨ।