ਅਮਰਦੀਪ ਕਾਲਜ ’ਚ ਨਵੇਂ ਵਿੱਦਿਅਕ ਸੈਸ਼ਨ ਦਾ ਉਦਘਾਟਨ ਅਮਰਦੀਪ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦਾ ਉਦਘਾਟਨ
Publish Date: Fri, 14 Aug 2026 04:13 PM (IST)
Updated Date: Fri, 14 Aug 2026 04:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੰਦਪੁਰ : ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ 33ਵੇਂ ਨਵੇਂ ਵਿੱਦਿਅਕ ਵਰ੍ਹੇ ਦੀ ਸਫ਼ਲਤਾ ਲਈ ਕਾਲਜ ਗੁਰਦੁਆਰਾ ਸਾਹਿਬ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਉਪਰੰਤ ਕਾਲਜ ਦੇ ਸੰਗੀਤ ਵਿਭਾਗ ਵੱਲੋਂ ਰਸ-ਭਿੰਨਾ ਕੀਰਤਨ ਕੀਤਾ। ਪ੍ਰਿੰ. ਮਨਜੀਤ ਸਿੰਘ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਵਿਦਿਆਰਥੀਆਂ ਨੂੰ ਜਿੰਦਗੀ ਵਿਚ ਮੌਲਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਨਾਉਣ ਦੀ ਸੇਧ ਦਿੱਤੀ। ਉਨ੍ਹਾਂ ਪੜ੍ਹਾਈ ਦੇ ਨਾਲ-ਨਾਲ ਆਪਣੀ ਜਿੰਦਗੀ ਵਿਚ ਅਨੁਸ਼ਾਸਨ ਬਣਾਈ ਰੱਖਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿੱਦਿਅਕ ਅਦਾਰੇ ਦੀ ਤਰੱਕੀ ਵਿਦਿਆਰਥੀਆਂ ਦੀ ਅਗਾਂਹ ਵਧੂ ਸੋਚ ਤੇ ਨਿਰਭਰ ਕਰਦੀ ਹੈ। ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਸਮਾਗਮ ਚ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਆਖਿਆ ਕਿ ਅਨੁਸ਼ਾਸਨ ਵਿਦਿਆਰਥੀ ਜ਼ਿੰਦਗੀ ਦਾ ਇੱਕ ਅਹਿਮ ਅੰਗ ਹੈ। ਜੋ ਉਨ੍ਹਾਂ ਨਾਲ ਸਾਰੀ ਉਮਰ ਰਹਿੰਦਾ ਹੈ। ਉੱਘੇ ਅਰਥ-ਸ਼ਾਸਤਰੀ ਪਦਮ ਭੂਸ਼ਣ ਡਾ. ਐੱਸਐੱਸ ਜੌਹਲ ਸਾਬਕਾ ਚਾਂਸਲਰ ਪੰਜਾਬ ਸੈਂਟਰਲ ਯੂਨੀਵਰਸਿਟੀ ਬਠਿੰਡਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸਾਸ਼ਨ ਅਤੇ ਸਮੇਂ ਦੀ ਪਾਬੰਦੀ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਪ੍ਰਿੰ. ਕਿਸ਼ਨ ਖਟਕੜ, ਮੀਨਾ ਕੁਮਾਰੀ ਮੈਂਬਰ ਬਲਾਕ ਸੰਮਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਪੀਟੀਏ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਢੀਂਡਸਾ ਨੇ ਸਮੂਹ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ। ਮੰਚ ਦਾ ਸੰਚਾਲਨ ਡਾ. ਨਿਰਦੋਸ਼ ਕੌਰ ਨੇ ਕੀਤਾ।