ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ
ਤਸਵੀਰ ਸਮੇਤ----ਸਕੂਲ 'ਚ ਸਲਾਨਾ ਸਮਾਗਮ ਕਰਵਾਇਆ
Publish Date: Fri, 06 Feb 2026 03:53 PM (IST)
Updated Date: Fri, 06 Feb 2026 03:56 PM (IST)
ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਗੁਣਾਚੌਰ ਵਿਖੇ ਸਲਾਨਾ ਸਮਾਰੋਹ ਅਮਨਪ੍ਰੀਤ ਸਿੰਘ ਜੌਹਰ ਮੁੱਖ ਅਧਿਆਪਕ ਦੀ ਅਗਵਾਈ ਵਿਚ ਕਰਵਾਇਆ। ਸਕੂਲ ਵੱਲੋਂ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਕੀਰਤਨ ਕੀਤਾ। ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਬੱਚਿਆਂ ਨੂੰ ਪ੍ਰੀਖਿਆਵਾਂ ਵਾਸਤੇ ਸ਼ੁਭ-ਕਾਮਨਾਵਾਂ ਦਿੱਤੀਆਂ।।ਸਕੂਲ ਵਿਚ ਇਨਾਮ ਵੰਡ ਸਮਾਰੋਹ ਦੌਰਾਨ ਲਖਵੀਰ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਅਖੀਰ ਵਿਚ ਸਕੂਲ ਦੇ ਮੁੱਖ ਅਧਿਆਪਕ ਅਮਨਪ੍ਰੀਤ ਸਿੰਘ ਜੌਹਰ ਨੇ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤਲਵਿੰਦਰ ਸਿੰਘ ਸਰਪੰਚ, ਪਵਨਜੀਤ ਸਿੰਘ ਸਿੱਧੂ, ਠਾਕੁਰ ਦਾਸ, ਕੁਸਮ ਕੁਮਾਰੀ, ਲੁਬਨਾ ਤਸਨੀਮ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਸੁਖਪਾਲ ਸਿੰਘ, ਪਰਵੀਨ ਲਤਾ, ਲਵਲੀ ਕੁਮਾਰ, ਵਿਦਿਆਰਥੀਆਂ ਉਨ੍ਹਾਂ ਦੇ ਮਾਤਾ-ਪਿਤਾ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸੀ।