ਘਰੇਲੂ ਗੈਸ ਦੀਆਂ ਕੀਮਤਾਂ ’ਚ ਵਾਧਾ ਜਨਤਾ ਦੀ ਜੇਬ ’ਤੇ ਡਾਕਾ : ਸੈਣੀ
ਘਰੇਲੂ ਗੈਸ ਦੀਆਂ ਕੀਮਤਾਂ 'ਚ ਵਾਧਾ ਜਨਤਾ ਦੀ ਜੇਬ 'ਤੇ ਡਾਕਾ-ਸੈਣੀ
Publish Date: Thu, 12 Mar 2026 05:28 PM (IST)
Updated Date: Fri, 13 Mar 2026 04:06 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਆਮ ਆਦਮੀ ਪਾਰਟੀ ਦੇ ਹਲਕਾ ਬਲਾਚੌਰ ਤੋਂ ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੈਣੀ ਨੇ ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦਾ ਇਹ ਫੈਸਲਾ ਆਮ ਲੋਕਾਂ ਦਾ ਲੱਕ ਤੋੜਨ ਵਾਲਾ ਅਤੇ ਉਨ੍ਹਾਂ ਦੀ ਜੇਬ ਤੇ ਸਿੱਧਾ ਡਾਕਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਪਹਿਲਾਂ ਹੀ ਭਾਰੀ ਮਹਿੰਗਾਈ ਦੇ ਦੌਰ ਵਿਚੋਂ ਗੁਜ਼ਰ ਰਹੀ ਹੈ। ਅਜਿਹੇ ਸਮੇਂ ਵਿਚ ਰਸੋਈ ਗੈਸ ਦੀਆਂ ਕੀਮਤਾਂ ਵਧਾਉਣਾ ਗ਼ਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੇ ਚੁੱਲ੍ਹੇ ਠੰਢੇ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਘਰੇਲੂ ਖਰਚੇ ਚਲਾਉਣਾ ਹੁਣ ਆਮ ਆਦਮੀ ਦੇ ਵੱਸੋਂ ਬਾਹਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇੱਕ ਪਾਸੇ ਰਾਹਤ ਦੇਣ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਧਾ ਕੇ ਬੋਝ ਪਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਜਨਤਾ ਦੇ ਹੱਕਾਂ ਦੀ ਰਾਖੀ ਕਰਦੀ ਆਈ ਹੈ ਅਤੇ ਇਸ ਵਾਧੂ ਬੋਝ ਦੇ ਖਿਲਾਫ ਆਵਾਜ਼ ਉਠਾਉਣਾ ਜਾਰੀ ਰੱਖੇਗੀ। ਕੇਂਦਰ ਸਰਕਾਰ ਲੋਕਾਂ ਦੀਆਂ ਤਕਲੀਫ਼ਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਰਸੋਈ ਗੈਸ ਦੇ ਭਾਅ ਵਧਾ ਕੇ ਆਮ ਪਰਿਵਾਰਾਂ ਦਾ ਬਜਟ ਵਿਗਾੜ ਦਿੱਤਾ ਹੈ।