ਭਗਵਾਨ ਮਹਾਵੀਰ ਸਕੂਲ ’ਚ ਮਨਾਇਆ ਆਜ਼ਾਦੀ ਦਿਵਸ ਭਗਵਾਨ ਮਹਾਵੀਰ ਸਕੂਲ ਚ ਮਨਾਇਆ ਅਜ਼ਾਦੀ ਦਿਵਸ
Publish Date: Sun, 16 Aug 2026 03:27 PM (IST)
Updated Date: Sun, 16 Aug 2026 03:29 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਭਗਵਾਨ ਮਹਾਵੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਚ ਵੀ ਆਜ਼ਾਦੀ ਦੇ 79 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ। ਮੁੱਖ ਮਹਿਮਾਨ ਵਜੋਂ ਨਗਰ ਕੌਂਸਲ ਪ੍ਰਧਾਨ ਮੋਨਿਕਾ ਵਾਲੀਆ, ਸਕੂਲ ਪ੍ਰਧਾਨ ਸੁਸ਼ੀਲ ਅਗਰਵਾਲ, ਸੁਸਾਇਟੀ ਪ੍ਰਧਾਨ ਨਰਿੰਦਰ ਕੁਮਾਰ ਜੈਨ ਅਤੇ ਸਮੂਹ ਪ੍ਰਬੰਧਕੀ ਅਧਿਕਾਰੀ ਹਾਜ਼ਰ ਸਨ। ਮੋਨਿਕਾ ਵਾਲੀਆ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ। ਇਸ ਤੋਂ ਬਾਅਦ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਗੁਰਸਿਮਰਨ ਕੌਰ ਨੇ ਆਜ਼ਾਦੀ ਦਿਵਸ ਸਬੰਧੀ ਭਾਸ਼ਣ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ, ਫਿਰ ਦਸਵੀਂ ਜਮਾਤ ਦੀ ਵਿਦਿਆਰਥਣ ਅਭੁਦਯਾ ਜੈਨ ਨੇ ਮੈਂ ਉਸ ਭਾਰਤ ਤੋਂ ਆਉਂਦਾ ਹਾਂ ਕਵਿਤਾ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਮੋਨਿਕਾ ਵਾਲੀਆ ਨੇ ਆਜ਼ਾਦੀ ਦੀ ਮਹੱਤਤਾ ਅਤੇ ਰਾਸ਼ਟਰ ਪ੍ਰਤੀ ਸਾਡੇ ਫ਼ਰਜ਼ਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਆਜ਼ਾਦੀ ਦਿਵਸ ਦੇ ਮੌਕੇ ਸਕੂਲ ਦੇ ਅਧਿਆਪਕ ਜਤਿੰਦਰ ਸ਼ਰਮਾ ਦਾ ਵਿਸ਼ੇਸ਼ ਪੌਡਕਾਸਟ ਵੀ ਕਰਵਾਇਆ। ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਮੁਕਾਬਲਿਆਂ ਨਾਲ ਸਬੰਧਤ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਐਸਾ ਦੇਸ਼ ਹੈ ਮੇਰਾ ਗੀਤ ਦੀ ਮਨਮੋਹਕ ਪੇਸ਼ਕਾਰੀ ਕੀਤੀ। ਨੰਨ੍ਹੇ-ਮੁੰਨੇ ਵਿਦਿਆਰਥੀਆਂ ਵੱਲੋਂ ਤਿਰੰਗੇ ਝੰਡੇ ਲਹਿਰਾਉਣ ਨਾਲ ਸਕੂਲ ਦਾ ਸਮੁੱਚਾ ਵਾਤਾਵਰਨ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨਾਲ ਰੰਗਿਆ ਗਿਆ। ਦਸਵੀਂ ਜਮਾਤ ਦੇ ਵਿਦਿਆਰਥੀ ਵਿਲਕਸ਼ਣ ਜੈਨ ਵੱਲੋਂ ਪੇਸ਼ ਕੀਤੀ ਦੇਸ਼ ਭਗਤੀ ਦੀ ਕਵਿਤਾ ਹਮ ਦੇਸ਼ ਨਹੀਂ ਮਿਟਨੇ ਦੇਂਗੇ ਨੇ ਸਾਰਿਆਂ ਦੇ ਦਿਲਾਂ ਵਿੱਚ ਰਾਸ਼ਟਰ ਪ੍ਰੇਮ ਦੀ ਭਾਵਨਾ ਜਗਾ ਦਿੱਤੀ। ਇਸ ਤੋਂ ਬਾਅਦ ਸਾਰੇ ਜਹਾਂ ਸੇ ਅੱਛਾ, ਹਿੰਦੁਸਤਾਨ ਹਮਾਰਾ ਗੀਤ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਮੁੱਚੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਫਿਰ ਸਕੂਲ ਦੇ ਜਾਗ੍ਰਿਤੀ ਸਦਨ ਦੇ ਕੁਝ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਦੀ ਪੇਸ਼ਕਾਰੀ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਆਰਮੀ ਡਾਂਸ ਨੇ ਭਾਰਤੀ ਫ਼ੌਜ ਦੇ ਵੀਰ ਜਵਾਨਾਂ ਦੇ ਸ਼ੌਰਿਆ, ਸਾਹਸ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਜੀਵੰਤ ਕਰ ਦਿੱਤਾ। ਪ੍ਰੋਗਰਾਮ ਦੇ ਅੰਤ ਵਿੱਚ ਪੰਜਾਬ ਦੀ ਸੰਸਕ੍ਰਿਤੀ ਅਤੇ ਜੋਸ਼ ਦੇ ਪ੍ਰਤੀਕ ਭੰਗੜੇ ਦੀ ਪੇਸ਼ਕਾਰੀ ਕੀਤੀ। ਅੰਤ ਵਿਚ ਸਕੂਲ ਦੇ ਡਾਇਰੈਕਟਰ ਡਾ. ਵਰੁਣ ਜੈਨ ਅਤੇ ਪ੍ਰਿੰਸੀਪਲ ਕੇ. ਵਸੁਧਾ ਜੈਨ ਨੇ ਸਾਰਿਆਂ ਦਾ ਧੰਨਵਾਦ ਕੀਤਾ।