
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡੈਰਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਡੈਰਿਕ ਇੰਟਰਨੈਸ਼ਨਲ ਸਕੂਲ, ਬੰਗਾ ਵਿਖੇ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ, ਦੇਸ਼ ਭਗਤੀ ਦੇ ਜਜ਼ਬੇ ਅਤੇ ਰਾਸ਼ਟਰ ਪ੍ਰਤੀ ਪ੍ਰੇਮ ਭਾਵਨਾ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਪ੍ਰਿੰ. ਨੀਨਾ ਭਾਰਦਵਾਜ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਜੂਨੀਅਰ ਤੇ ਸੀਨੀਅਰ ਸਟੂਡੈਂਟ ਕੌਂਸਲ ਦੇ ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਜਿਉਂ ਹੀ ਤਿਰੰਗਾ ਸ਼ਾਨ ਨਾਲ ਅਸਮਾਨ ਵਿਚ ਲਹਿਰਾਇਆ, ਪੂਰਾ ਸਕੂਲ ਪਰਿਸਰ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰ ਗਿਆ। ਸਾਰਿਆਂ ਨੇ ਆਜ਼ਾਦੀ ਸੰਗਰਾਮ ਦੇ ਮਹਾਨ ਯੋਧਿਆਂ ਅਤੇ ਸ਼ਹੀਦਾਂ ਨੂੰ ਸ਼ਰਧਾ ਪੂਰਵਕ ਨਮਨ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਨਮਾਨ ਨੂੰ ਕਾਇਮ ਰੱਖਣ ਦਾ ਸੰਕਲਪ ਲਿਆ। ਜਮਾਤ ਪੰਜਵੀਂ ਐਮਾ ਦੀ ਵਿਦਿਆਰਥਣ ਇਸ਼ਦੀਪ ਨੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤਾ। ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਆਪਣੀ ਗਾਇਕੀ ਦੀ ਪ੍ਰਤਿਭਾ, ਆਤਮ-ਵਿਸ਼ਵਾਸ, ਸਾਂਝੀ ਤਾਲਮੇਲ ਅਤੇ ਦੇਸ਼-ਪ੍ਰੇਮ ਦੀ ਭਾਵਨਾ ਦਾ ਸੁੰਦਰ ਪ੍ਰਦਰਸ਼ਨ ਕੀਤਾ।।ਇੰਟਰ ਹਾਊਸ ਗਰੁੱਪ ਸੌਂਗ ਮੁਕਾਬਲੇ ਵਿਚ ਸ਼ੇਕਸਪੀਅਰ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।।ਵਿਦਿਆਰਥੀਆਂ ਵੱਲੋਂ 15 ਅਗਸਤ ਦੀ ਮਹੱਤਤਾ