
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਸੁਤੰਤਰਤਾ ਦਿਵਸ ਮਨਾਇਆ

ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ, ਔੜ : ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਮੈਨੇਜਿੰਗ ਡਾਇਰੈਕਟਰ ਸੰਜੇ ਪਾਸੀ ਦੀ ਅਗਵਾਈ ਅਧੀਨ 80ਵਾਂ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ, ਦੇਸ਼-ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ। ਪ੍ਰਿੰਸੀਪਲ ਮੀਨਾਕਸ਼ੀ ਚੱਢਾ ਵੱਲੋਂ ਰਾਸ਼ਟਰੀ ਝੰਡਾ ਫਹਿਰਾ ਕੇ ਕੀਤੀ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਰਾਸ਼ਟਰੀ ਗੀਤ ਗਾ ਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤਾਂ ਤੇ ਮਨਮੋਹਕ ਨਾਚ ਪੇਸ਼ ਕੀਤੇ, ਸਮੂਹ ਗਾਨ ਗਾਇਆ ਅਤੇ ਪ੍ਰੇਰਣਾਦਾਇਕ ਕਵਿਤਾਵਾਂ ਰਾਹੀਂ ਆਜ਼ਾਦੀ ਦੇ ਮਹਾਨ ਯੋਧਿਆਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਵਿੱਚ ਦੇਸ਼-ਪ੍ਰੇਮ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮੀਨਾਕਸ਼ੀ ਚੱਡਾ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਨਿਛਾਵਰ ਕਰਨ ਵਾਲੇ ਸ਼ਹੀਦਾਂ ਦੇ ਬਲਿਦਾਨਾਂ ਨੂੰ ਯਾਦ ਕਰਨ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਫਿਲੌਰ ਵਿਖੇ ਕਰਵਾਏ ਜਾਂਦੇ ਆਜ਼ਾਦੀ ਦਿਵਸ ਨਾਲ ਸੰਬੰਧਿਤ ਪ੍ਰੋਗਰਾਮ ਵਿਚ ਵੀ ਹਿੱਸਾ ਲਿਆ। ਜਿਸ ਵਿਚ ਵਿਦਿਆਰਥੀਆਂ ਨੇ ਕਰਾਟਿਆਂ ਰਾਹੀਂ ਆਪਣੀ ਕਲਾ ਅਤੇ ਬਲ ਦਾ ਪ੍ਰਦਰਸ਼ਨ ਕੀਤਾ। ਕੁੜੀਆਂ ਨੂੰ ਸਵੈ-ਰੱਖਿਆ ਕਰਨ ਦਾ ਸੰਦੇਸ਼ ਦਿੰਦੇ ਹੋਏ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਓਂਕਾਰ ਸਿੰਘ, ਵਾਈਸ ਪ੍ਰਿੰਸੀਪਲ ਪ੍ਰੇਮਜੀਤ ਕੌਰ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਸਿੰਘ, ਮੈਨੇਜਰ ਗੁਰਵਿੰਦਰ ਸਿੰਘ, ਸੰਦੀਪ, ਬਲਵਿੰਦਰ, ਸ਼ਰੀਤੀ, ਰੀਆ ਬਾਜ਼ਾਜ, ਤਜਿੰਦਰ ਅਤੇ ਮਮਤਾ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।