
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਜਾ ਸਾਹਿਬ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ, ਔੜ : ਰਾਜਾ ਸਾਹਿਬ ਪਬਲਿਕ ਸੀਨੀਅਰ ਸਕੂਲ ਝਿੰਗੜਾਂ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ। ਪ੍ਰਿੰ. ਤਰਜੀਵਨ ਸਿੰਘ ਗਰਚਾ ਨੇ ਦੱਸਿਆ ਕਿ 15 ਅਗਸਤ 1947 ਨੂੰ ਸਾਡਾ ਦੇਸ਼ ਲੰਬੇ ਸੰਘਰਸ਼ ਤੋਂ ਬਾਅਦ ਅੰਗਰੇਜ਼ੀ ਹਕੂਮਤ ਤੋਂ ਆਜ਼ਾਦ ਹੋਇਆ। ਇਸ ਆਜ਼ਾਦੀ ਲਈ ਅਨੇਕਾਂ ਮਹਾਨ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਪਣਾ ਜੀਵਨ ਕੁਰਬਾਨ ਕੀਤਾ। ਅਧਿਆਪਕਾਂ ਕਮਲਜੀਤ ਕੌਰ ਨੇ ਦੱਸਿਆ ਕਿ ਮਹਾਤਮਾ ਗਾਂਧੀ, ਸ਼ਹੀਦੀ ਭਗਤ ਸਿੰਘ, ਸੁਭਾਸ਼ ਚੰਦਰ ਬੋਸ, ਵੱਲਭ ਭਾਈ ਪਟੇਲ ਅਤੇ ਅਨੇਕਾਂ ਹੋਰ ਮਹਾਨ ਸ਼ਖਸੀਅਤਾਂ ਦਾ ਯੋਗਦਾਨ ਸਾਡੇ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗਾ। ਵਿਦਿਆਰਥੀ ਤਨਵੀਰ ਹਿਮਾਨੀ, ਰਾਜਵਿੰਦਰ ਕੌਰ ਅਤੇ ਨਵਰੀਤ ਕੌਰ ਦੁਆਰਾ ਭਾਸ਼ਣ ਅਤੇ ਕਵਿਤਾ ਪੇਸ਼ ਕੀਤੀ। ਮੈਨੇਜਰ ਕਮਲਜੀਤ ਸਿੰਘ ਨੇ ਦੱਸਿਆ ਕਿ ਆਜ਼ਾਦੀ ਸਿਰਫ ਸਾਡਾ ਹੱਕ ਨਹੀਂ ਸਗੋਂ ਸਾਡੀ ਜਿੰਮੇਵਾਰੀ ਵੀ ਹੈ। ਸਾਨੂੰ ਦੇਸ਼ ਦੇ ਕਾਨੂੰਨਾਂ ਦਾ ਸਤਿਕਾਰ ਕਰਨਾ ਦੂਜਿਆਂ ਦੀ ਮਦਦ ਅਤੇ ਇਮਾਨਦਾਰੀ ਤੇ ਮਿਹਨਤ ਨਾਲ ਆਪਣੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕਮਲਜੀਤ ਕੌਰ, ਅਜੇ ਸ਼ਰਮਾ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਇਕਬਾਲ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ ਦੇ ਨਾਲ ਸਾਰਾ ਸਟਾਫ ਮੌਜੂਦ ਸਨ।