
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੈਲਬੋਰਨ ਵਿਖੇ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਮਨਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਇੰਡੋ-ਆਸਟ੍ਰੇਲੀਅਨ ਵੈੱਲਫੇਅਰ ਕਲੱਬ ਮੈਲਬੋਰਨ ਆਸਟ੍ਰੇਲੀਆ ਵੱਲੋਂ ਭਾਰਤ ਦੀ ਆਜ਼ਾਦੀ ਦਾ 80ਵਾਂ ਆਜ਼ਾਦੀ ਦਿਹਾੜਾ ਮੈਲਬੋਰਨ ਦੇ ਮਿਕਲਹਮ ਦੀ ਮੈਗਫੀਲਡ ਪਾਰਕ ਵਿਖੇ ਬੜੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੈਂਬਰ ਪਾਰਲੀਮੈਂਟ ਮਿਸਟਰ ਬਾਸੇਮ ਅਬਦੋ ਨੇ ਨਿਭਾਈ। ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗਾਇਨ, ਭਾਸ਼ਣ, ਗੀਤ, ਭੰਗੜਾ, ਗਿੱਧਾ ਪੇਸ਼ ਕੀਤਾ ਗਿਆ। ਇਸ ਮੌਕੇ ਸਾਰਿਆਂ ਲਈ ਖਾਣ-ਪੀਣ, ਚਾਹ ਆਦਿ ਖਾਸ ਪ੍ਰਬੰਧ ਕੀਤੇ ਗਏ। ਸਮਾਗਮ ਵਿਚ ਆਸਟ੍ਰੇਲੀਆ ਦੇ ਮੈਂਬਰ ਪਾਰਲੀਮੈਂਟ ਮਿਸਟਰ ਬਾਸੇਮ ਅਬਦੋ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਇਸ ਸ਼ੁੱਭ ਦਿਹਾੜੇ ਦੀ ਭਾਰਤੀ ਭਾਈਚਾਰੇ ਨੂੰ ਵਧਾਈ ਦਿੱਤੀ। ਇਸ ਮੌਕੇ ਨਿਉਬਰੀ ਸੀਨੀਅਰ ਕਲੱਬ ਦੇ ਪ੍ਰਧਾਨ ਤਰਸੇਮ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ, ਕੀਨੇਜਰ ਕਲੱਬ ਤੋਂ ਭੈਣ ਹਮੀਰ ਕੌਰ ਅਤੇ ਉਨ੍ਹਾਂ ਦੀ ਟੀਮ, ਊਰਜਾ ਫਾਊਂਡੇਸ਼ਨ ਤੋਂ ਨੈਨਾ ਭੰਡਾਰੀ ਅਤੇ ਉਨ੍ਹਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਰੌਣਕ ਨੂੰ ਵਧਾਇਆ। ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਚਾਹਲ ਅਤੇ ਸਕੱਤਰ ਦਵਿੰਦਰ ਪਾਲ ਸਿੰਘ ਚਾਹਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ।