
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਵਾਂ-ਧੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਲੋਕ ਹਿਤੈਸ਼ੀ-ਵਿਧਾਇਕਾ ਸੰਤੋਸ਼ ਕਟਾਰੀਆ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਬੀਬੀਆਂ-ਭੈਣਾਂ ਦੇ ਖਾਤਿਆਂ ਵਿਚ ਅਗਲੀ ਕਿਸ਼ਤ ਦੇ ਰੂਪ ਵਿਚ ਪਾਈ ਗਈ ਸਤਿਕਾਰ ਰਾਸ਼ੀ ਸ਼ਲਾਘਾਯੋਗ ਕਦਮ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਉਨ੍ਹਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਸੋਚ ਨੂੰ ਦਰਸ਼ਾਉਂਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਜਿੱਥੇ ਭੈਣ-ਭਰਾ ਦੇ ਪਿਆਰ ਅਤੇ ਖੁਸ਼ੀ ਦਾ ਪ੍ਰਤੀਕ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੀ ਕਿਸ਼ਤ ਨੂੰ ਇਸ ਪਵਿੱਤਰ ਦਿਹਾੜੇ ਉੱਪਰ ਜਾਰੀ ਕੀਤੇ ਜਾਣ ਨਾਲ ਮਾਵਾਂ/ਧੀਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਹ ਹੁਣ ਆਪਣੇ ਆਪ ਨੂੰ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਨਾਲ ਜੁੜਿਆ ਮਹਿਸੂਸ ਕਰ ਰਹੀਆਂ ਹਨ। ਰੱਖੜੀ ਦੇ ਇਸ ਪਵਿੱਤਰ ਤਿਉਹਾਰ ਮੌਕੇ ਇਹ ਰਾਸ਼ੀ ਮਿਲਣ ਨਾਲ ਦੋਹਰੀ ਖੁਸ਼ੀ ਪ੍ਰਾਪਤ ਹੋਈ ਹੈ। ਜਿਹੜੀ ਕਿ ਲੋਕਾਂ ਪ੍ਰਤੀ ਸਤਿਕਾਰ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਤਿਕਾਰ ਯੋਜਨਾ ਤਹਿਤ 5.30 ਲੱਖ ਮਾਵਾਂ-ਧੀਆਂ ਦੇ ਬੈਂਕ ਖਾਤਿਆਂ ਵਿਚ 181.50 ਕਰੋੜ ਰੁਪਏ ਸ਼ਗਨ ਵਜੋਂ ਭੇਜੇ ਗਏ ਹਨ। ਹੁਣ ਤੱਕ ਕੁੱਲ 70.92 ਲੱਖ ਮਾਵਾਂ-ਭੈਣਾਂ ਇਸ ਯੋਜਨਾ ਦਾ ਲਾਭ ਲੈ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, 70.840 ਨੌਜਵਾਨਾਂ ਨੂੰ ਨੌਕਰੀਆਂ ਮਿਲਣ ਅਤੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਵੱਲੋਂ ਨੀਟ ਦੀ ਪ੍ਰੀਖਿਆ ਪਾਸ ਕਰਨ ਨਾਲ, ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦਾ ਨਵੀਨੀਕਰਨ, ਖੇਡ ਸਟੇਡੀਅਮ ਬਣਾ ਕੇ ਨੌਜਵਾਨਾ ਨੂੰ ਖੇਡਾਂ ਨਾਲ ਜੋੜਨ, ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਲਈ ਅਰੰਭੀਆਂ ਮੁਹਿੰਮਾਂ ਨਾਲ ਪੰਜਾਬ ਇੱਕ ਵਾਰ ਫਿਰ ਤੋਂ ਤਰੱਕੀ ਦੀ ਰਾਹ ਉਪਰ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਨੰਬਰ ਇੱਕ ਸੂਬਾ ਬਣ ਕੇ ਉਭਰ ਰਿਹਾ ਹੈ। ਉਨ੍ਹਾਂ ਆਖਿਆ ਕਿ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਪੰਜਾਬ ਦੀ ਵਾਗਡੋਰ ਆਪ ਸਰਕਾਰ ਨੂੰ ਸੰਭਾਲਣ ਲਈ ਉਤਾਵਲੇ ਹਨ।