ਇੰਸ. ਕਮਲ ਤਨੇਜਾ ਨੇ ਅਹੁਦਾ ਸੰਭਾਲਿਆ
ਇੰਸ. ਕਮਲ ਤਨੇਜਾ ਨੇ ਪੁਲਿਸ ਥਾਣਾ ਸਿਟੀ ਬਲਾਚੌਰ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ
Publish Date: Fri, 10 Apr 2026 06:37 PM (IST)
Updated Date: Sat, 11 Apr 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ ਇੰਸਪੈਕਟਰ ਕਮਲ ਤਨੇਜਾ ਨੇ ਪੁਲਿਸ ਥਾਣਾ ਸਿਟੀ ਬਲਾਚੌਰ ਦੇ ਐੱਸਐੱਚਓ ਵੱਜੋਂ ਅਹੁਦਾ ਸੰਭਾਲ ਲਿਆ ਹੈ। ਉਹ ਇੱਕ ਤਜ਼ਰਬੇਕਾਰ ਅਧਿਕਾਰੀ ਹਨ, ਜੋ ਇਸ ਤੋਂ ਪਹਿਲਾਂ ਵੀ ਬਹਿਰਾਮ, ਚਮਕੌਰ ਸਾਹਿਬ, ਮੋਹਾਲੀ ਸਮੇਤ ਕਈ ਅਹਿਮ ਸਟੇਸ਼ਨਾਂ ਤੇ ਬਤੌਰ ਐਸਐਚਓ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਕੇ ਆਪਣੀ ਕਾਰਜਸ਼ੈਲੀ ਦਾ ਲੋਹਾ ਮਨਵਾ ਚੁੱਕੇ ਹਨ।।ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਲਹਿਜੇ ਵਿਚ ਤਾੜਨਾ ਕਰਦੇ ਹੋਏ ਕਿਹਾ ਕਿ“ਜਿਹੜੇ ਲੋਕ ਨਸ਼ਾ ਵੇਚਦੇ ਹਨ ਜਾਂ ਨਸ਼ੇ ਦੇ ਕਾਰੋਬਾਰ ਵਿਚ ਲੱਗੇ ਹੋਏ ਹਨ। ਉਹ ਜਾਂ ਤਾਂ ਇਹ ਗਲਤ ਕੰਮ ਤੁਰੰਤ ਬੰਦ ਕਰ ਦੇਣ ਜਾਂ ਫਿਰ ਜੇਲ੍ਹ ਦੀਆਂ ਸੀਖਾਂ ਪਿੱਛੇ ਜਾਣ ਲਈ ਤਿਆਰ ਰਹਿਣ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਵਿਰੁੱਧ ਕੋਈ ਵੀ ਲਿਹਾਜ਼ ਨਹੀਂ ਵਰਤਿਆ ਜਾਵੇਗਾ ਅਤੇ ਪੁਲਿਸ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।।ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਬਜ਼ੁਰਗਾਂ ਅਤੇ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੋ ਵੀ ਸ਼ਰਾਰਤੀ ਅਨਸਰ ਔਰਤਾਂ ਜਾਂ ਬਜ਼ੁਰਗਾਂ ਨਾਲ ਬਦਸਲੂਕੀ ਕਰੇਗਾ, ਉਸ ਤੇ ਤੁਰੰਤ ਸ਼ਿਕੰਜਾ ਕੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਤਾਂ ਜੋ ਆਮ ਜਨਤਾ ਨੂੰ ਆਵਾਜਾਈ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ।।ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ। ਤਾਂ ਜੋ ਬਲਾਚੌਰ ਨੂੰ ਇੱਕ ਸੁਰੱਖਿਅਤ, ਸ਼ਾਂਤਮਈ ਅਤੇ ਨਸ਼ਾ ਮੁਕਤ ਸ਼ਹਿਰ ਬਣਾਇਆ ਜਾ ਸਕੇ।