- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਨਿਰੀਖਣ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਵੱਲੋਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਵਿਸਤ੍ਰਿਤ ਨਿਰੀਖਣ ਕਰਕੇ ਸਿਹਤ ਸਹੂਲਤਾਂ ਅਤੇ ਪ੍ਰਬੰਧਕੀ ਇੰਤਜ਼ਾਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਿਹਤ ਵਿਭਾਗ ਪੰਜਾਬ ਵੱਲੋਂ ਨਿਰਧਾਰਿਤ 38 ਅਹਿਮ ਬਿੰਦੂਆਂ ਤਹਿਤ ਹਸਪਤਾਲ ਦੀ ਕਾਰਜ ਪ੍ਰਣਾਲੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਨਿਰੀਖਣ ਦੌਰਾਨ ਡਾ. ਹਰਪ੍ਰੀਤ ਸਿੰਘ ਨੇ ਵੱਖ-ਵੱਖ ਵਾਰਡਾਂ ਅਤੇ ਸ਼ਾਖਾਵਾਂ ਦਾ ਦੌਰਾ ਕਰਦਿਆਂ ਸਾਫ਼-ਸਫ਼ਾਈ, ਆਕਸੀਜਨ ਸਪਲਾਈ, ਆਟੋ-ਸਟਾਰਟ ਜਨਰੇਟਰ, ਯੂਪੀਐੱਸ ਅਤੇ ਮੈਡੀਕਲ ਉਪਕਰਣਾਂ ਦੀ ਕਾਰਜਸ਼ੀਲਤਾ ਦੀ ਜਾਂਚ ਕੀਤੀ।