
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡੈਰਿਕ ਇੰਟਰਨੈਸ਼ਨਲ ਸਕੂਲ, ਬੰਗਾ ਵਿਖੇ ਅੰਤਰ-ਸਦਨ ਕਵਿਜ਼ ਮੁਕਾਬਲਾ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵੱਲੋਂ ਜਮਾਤ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਇੱਕ ਰੋਮਾਂਚਕ ਅੰਤਰ-ਸਦਨ ਕੁਇਜ਼ ਮੁਕਾਬਲਾ ਕਰਵਾਇਆ। ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨਾ, ਉਨ੍ਹਾਂ ਵਿਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਦੀ ਤੁਰੰਤ ਸੋਚਣ, ਫ਼ੈਸਲਾ ਲੈਣ ਅਤੇ ਆਤਮਵਿਸ਼ਵਾਸ ਦੀ ਯੋਗਤਾ ਨੂੰ ਵਿਕਸਿਤ ਕਰਨਾ ਸੀ। ਸਾਰੇ ਸਦਨਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਇਸ ਮੁਕਾਬਲੇ ਵਿਚ ਹਿੱਸਾ ਲਿਆ। ਵੱਖ-ਵੱਖ ਰੋਚਕ ਅਤੇ ਗਿਆਨਵਰਧਕ ਪ੍ਰਸ਼ਨਾਂ ਦੇ ਜਵਾਬ ਦਿੰਦਿਆਂ ਪ੍ਰਤੀਭਾਗੀਆਂ ਨੇ ਆਪਣੀ ਬੌਧਿਕ ਯੋਗਤਾ, ਸੂਝ-ਬੂਝ ਅਤੇ ਸ਼ਾਨਦਾਰ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥੀਆਂ ਵਿਚ ਬਹੁਤ ਉਤਸ਼ਾਹ ਅਤੇ ਰੋਮਾਂਚ ਦੇਖਣ ਨੂੰ ਮਿਲਿਆ। ਇਹ ਕਵਿਜ਼ ਮੁਕਾਬਲਾ ਵਿਦਿਆਰਥੀਆਂ ਲਈ ਇੱਕ ਗਿਆਨਵਰਧਕ ਅਤੇ ਪ੍ਰੇਰਨਾਦਾਇਕ ਅਨੁਭਵ ਸਾਬਤ ਹੋਇਆ। ਜੇਨ ਆਸਟਨ ਹਾਊਸ ਨੇ ਪਹਿਲਾ ਸਥਾਨ, ਸ਼ੇਕਸਪੀਅਰ ਹਾਊਸ ਨੇ ਦੂਜਾ ਸਥਾਨ ਅਤੇ ਤੀਸਰਾ ਸਥਾਨ ਵਰਡਸ ਵਰਥ ਹਾਊਸ ਨੇ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਨੀਨਾ ਭਾਰਦਵਾਜ ਨੇ ਸਾਰੇ ਪ੍ਰਤੀਭਾਗੀਆਂ ਦੇ ਉਤਸ਼ਾਹਪੂਰਣ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਦੇ ਦਾਇਰੇ ਨੂੰ ਵਿਸ਼ਾਲ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮਵਿਸ਼ਵਾਸ, ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ, ਟੀਮ ਵਰਕ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਵੀ ਵਿਕਸਿਤ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਸਰਗਰਮੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਜੀਵਨ ਦੇ ਹਰ ਖੇਤਰ ਵਿਚ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ।