ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ
Publish Date: Sun, 22 Feb 2026 05:01 PM (IST)
Updated Date: Mon, 23 Feb 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ। ਪਿੰ੍ਰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ, ਕੋਆਰਡੀਨੇਟਰ ਡਾ. ਗੁਲਬਹਾਰ ਸਿੰਘ ਅਤੇ ਡਾ. ਕੁਲਦੀਪ ਕੌਰ ਦੀ ਦੇਖਰੇਖ ਅਧੀਨ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ਸ਼ਬਦ ਨਾਲ ਕੀਤੀ। ਵਿਦਿਆਰਥੀਆਂ ਨੇ ਮਾਤ-ਭਾਸ਼ਾ ਸਬੰਧੀ ਭਾਸ਼ਣ, ਕਵਿਤਾ, ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਜੈ ਹੋ ਰੰਗਮੰਚ ਨਿਹਾਲ ਸਿੰਘ ਵਾਲਾ ਮੋਗਾ ਦੇ ਨਿਰਦੇਸ਼ਕ ਸੁਖਦੇਵ ਲੱਧੜ ਤੇ ਅਸ਼ਵਨੀ ਵੱਲੋਂ ਨਸ਼ਿਆਂ ਜਿਹੀਆਂ ਭੈੜੀਆਂ ਅਲਾਮਤਾਂ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਕੁਰੀਤੀਆਂ ਤੇ ਵਿਅੰਗ ਕਰਦਾ ਨੁੱਕੜ ਨਾਟਕ ਸੁਲਗਦੀ ਧਰਤੀ ਪੇਸ਼ ਕੀਤਾ ਗਿਆ। ਇਸ ਮੌਕੇ ਡਾ. ਗੁਲਬਹਾਰ ਸਿੰਘ ਨੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦੇ ਇਤਿਹਾਸਿਕ ਪਿਛੋਕੜ ਨਾਲ ਜਾਣੂ ਕਰਵਾਉਂਦਿਆਂ ਮਾਤ ਭਾਸ਼ਾ ਨਾਲ ਜੁੜੇ ਰਹਿਣ ਦੀ ਸੇਧ ਦਿੱਤੀ। ਇਸ ਮੌਕੇ ਪ੍ਰਿੰ. ਡਾ. ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਾਤ-ਭਾਸ਼ਾ ਨਾਲ ਜੁੜੇ ਰਹਿਣ ਦੀ ਅਹਿਮੀਅਤ ਸਮਝਾਈ ਅਤੇ ਆਪਣੇ ਰੋਜ਼ਾਨਾ ਦੇ ਕੰਮਕਾਜ਼ ਨੂੰ ਆਪਣੀ ਮਾਤ-ਭਾਸ਼ਾ ਪੰਜਾਬੀ ਵਿਚ ਕਰਨ ਨੂੰ ਤਰਜੀਹ ਦਿੱਤੀ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਡਾ. ਕੁਲਦੀਪ ਕੌਰ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਸ਼ਾਮਲ ਸਨ।