ਹਰ ਖੇਤਰ ’ਚ ਔਰਤਾਂ ਦਾ ਪੁਰਸ਼ਾਂ ਦੇ ਬਰਾਬਰ ਦਾ ਯੋਗਦਾਨ
ਆਈਟੀਆਈ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Publish Date: Sun, 08 Mar 2026 05:06 PM (IST)
Updated Date: Mon, 09 Mar 2026 04:04 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਆਈਟੀਆਈ (ਔਰਤਾਂ) ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਜਿਸ ਦੀ ਪ੍ਰਧਾਨਗੀ ਪ੍ਰਿੰ. ਨੀਲਮ ਰਾਣੀ ਨੇ ਕੀਤੀ। ਇਸ ਮੌਕੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਔਰਤਾਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਤੇ ਲਿੰਗ ਸਮਾਨਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਅੱਜ ਔਰਤਾਂ ਸਮਾਜ ਦਾ ਅਹਿਮ ਹਿੱਸਾ ਹਨ ਤੇ ਲੱਗਭਗ ਹਰ ਖੇਤਰ ’ਚ ਔਰਤਾਂ ਦਾ ਪੁਰਸ਼ਾਂ ਦੇ ਬਰਾਬਰ ਦਾ ਯੋਗਦਾਨ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਔਰਤਾਂ ਦੇ ਇਸ ਯੋਗਦਾਨ ਨੂੰ ਵਧਾਉਣ ਤੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ, ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਅੰਤਰਰਾਸ਼ਟਰੀ ਮਹਿਲਾ ਦਿਵਸ 2026 ਦਾ ਥੀਮ ਪ੍ਰਾਪਤ ਕਰਨ ਲਈ ਦੇਣਾ ਹੈ। ਇਹ ਥੀਮ ਔਰਤਾਂ ਦੇ ਸਸ਼ਕਤੀਕਰਨ, ਆਪਸੀ ਸਹਿਯੋਗ, ਗਿਆਨ ਦੀ ਸਾਂਝ ਤੇ ਸਮਾਜਿਕ ਤਰੱਕੀ ਲਈ ਸਮਾਂ ਤੇ ਸਾਧਨਾਂ ਨੂੰ ਸਾਂਝਾ ਕਰਨ ’ਤੇ ਜ਼ੋਰ ਦਿੰਦਾ ਹੈ। ਔਰਤਾਂ ਦੀ ਸਿੱਖਿਆ, ਸਿਹਤ ਤੇ ਆਰਥਿਕ ਤਰੱਕੀ ਲਈ ਮਿਲ ਕੇ ਕੰਮ ਕਰਨਾ, ਜਿਸ ਨਾਲ ਪੂਰੇ ਸਮਾਜ ਨੂੰ ਫਾਇਦਾ ਹੋਵੇ। ਔਰਤਾਂ ’ਤੇ ਹੋਣ ਵਾਲੇ ਤਸ਼ੱਦਦ ਨੂੰ ਘੱਟ ਕਰਨ ਲਈ ਮਨੁੱਖੀ ਮਾਨਸਿਕਤਾ ਨੂੰ ਬਦਲਣ ਦੀ ਲੋੜ ਹੈ। ਭਾਵੇਂ ਸਮਾਜ ’ਚ ਔਰਤਾਂ ਮਰਦਾਂ ਦੇ ਬਰਾਬਰ ਕੰਮ ਕਰ ਰਹੀਆਂ ਹਨ ਪਰ ਅਜੇ ਵੀ ਔਰਤਾਂ ਨੂੰ ਉਨ੍ਹਾਂ ਦਾ ਬਣਦਾ ਸਥਾਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਜਸਵਿੰਦਰ ਕੌਰ ਕੌਂਸਲਰ ਤੇ ਕਮਲਜੀਤ ਕੌਰ ਕੌਂਸਲਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਕਵਿਤਾਵਾਂ ਪੇਸ਼ ਕਰ ਕੇ ਔਰਤਾਂ ਦੇ ਹੱਕਾਂ ਪ੍ਰਤੀ ਇਕੱਠ ਨੂੰ ਜਾਗਰੂਕ ਕੀਤਾ। ਪ੍ਰਿੰ. ਨੀਲਮ ਰਾਣੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਟਾਫ ਮੈਂਬਰ ਰਣਜੀਤ ਕੌਰ, ਅੰਜਨਾ ਕੁਮਾਰੀ, ਪੂਜਾ ਸ਼ਰਮਾ, ਅਮਨਦੀਪ ਕੌਰ, ਸਰਬਜੀਤ ਕੌਰ, ਪ੍ਰਿਆ, ਦਿਲਜੋਹਨ ਸਿੰਘ, ਅਮਰ ਬਹਾਦਰ ਅਤੇ ਵਿਦਿਆਰਥੀ ਹਾਜ਼ਰ ਸਨ।