ਪੋਜੇਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਪੋਜੇਵਾਲ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ
Publish Date: Sun, 08 Mar 2026 06:09 PM (IST)
Updated Date: Mon, 09 Mar 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ ਐੱਮਬੀਜੀ ਸਰਕਾਰੀ ਕਾਲਜ ਪੋਜੇਵਾਲ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਵੂਮੈਨ ਸੈੱਲ, ਮਨੋਵਿਗਿਆਨ ਸੈੱਲ ਅਤੇ ਅੰਗਰੇਜ਼ੀ ਵਿਭਾਗ ਤੇ ਓਲੰਪਿਕ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ। ਇਸ ਮੌਕੇ ਉਚੇਚੇ ਤੌਰ ’ਤੇ ਰਿਸੋਰਸ ਪਰਸਨ ਵਜੋਂ ਡਾ. ਕਮਲਾ ਕੋਆਰਡੀਨੇਟਰ ਰਾਜਨੀਤੀ ਸ਼ਾਸਤਰ ਵਿਭਾਗ ਸੀਡੀਓਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਡਾ. ਸ਼ਯਾਮਾ ਦੇਵੀ ਅਸਿਸਟੈਂਟ ਪ੍ਰੋਫੈਸਰ ਰਾਜਨੀਤੀ ਸ਼ਾਸਤਰ ਵਿਭਾਗ ਆਈਐੱਸਐੱਸਈਆਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਪਾਰੀਸਾ ਅਗਸਾਰੀ (ਇੰਟਰਨੈਸ਼ਨਲ ਸਪੀਕਰ ਫਰਾਮ ਕੈਨੇਡਾ) ਨੇ ਸ਼ਿਰਕਤ ਕੀਤੀ। ਕਾਰਜਕਾਰੀ ਪ੍ਰਿੰ. ਡਾ. ਜਸਬੀਰ ਸਿੰਘ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਅਸਿ. ਪ੍ਰੋਫੈਸਰ ਡਾ. ਇੰਦਰਜੀਤ ਕੌਰ ਤੇ ਡਾ. ਰਜਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਥੀਮ ਬਾਰੇ ਜਾਣੂ ਕਰਵਾਇਆ। ਡਾ. ਕਮਲਾ ਅਤੇ ਡਾ. ਸ਼ਯਾਮਾ ਨੇ ਵਿਦਿਆਰਥੀਆਂ ਨਾਲ ਮਹਿਲਾ ਦਿਵਸ ਦੇ ਇਤਿਹਾਸ, ਔਰਤਾਂ ਦੇ ਅਧਿਕਾਰਾਂ ਸਬੰਧੀ ਸੰਘਰਸ਼, ਸੰਜੀਦਾ ਸਮੱਸਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਔਰਤ ਤੇ ਮਰਦ ਦੀ ਸਮਾਨਤਾ ਲਈ ਸਮਾਜ ਦੀ ਸੋਚ ਬਦਲਣ ’ਤੇ ਜ਼ੋਰ ਦਿੱਤਾ। ਇਸ ਮੌਕੇ ਅਸਿਸਟੈਂਟ ਪ੍ਰੋ. ਅਸ਼ਵਨੀ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕੀਤੇ। ਅਸਿਸਟੈਂਟ ਪ੍ਰੋਫੈਸਰ ਨੀਲਮ ਅੰਗਰੇਜ਼ੀ ਵਿਭਾਗ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।