- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਕਿਰਿਆਵਾਂ, ਆਸਨ ਅਤੇ ਪ੍ਰਣਾਯਾਮ ਦੇ ਅਭਿਆਸ ਕਰਵਾਏ ਅਤੇ ਯੋਗਾ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਯੋਗਾ ਸਿਰਫ ਇੱਕ ਸਰੀਰਕ ਕਸਰਤ ਹੀ ਨਹੀਂ ਹੈ ਬਲਕਿ ਇਹ ਸਾਡੇ ਮਨ ,ਸਰੀਰ ਤੇ ਆਤਮਾ ਨੂੰ ਤੰਦਰੁਸਤ ਅਤੇ ਸ਼ਾਂਤ ਵੀ ਰੱਖਦਾ ਹੈ।

ਪ੍ਰਦੀਪ ਭਨੋਟ, ਪੰਜਾਬੀ ਜਾਗਰਣ ,ਨਵਾਂ ਸ਼ਹਿਰ। ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਪ੍ਰਿੰਸੀਪਲ ਪਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਂਠ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਸਹਿ-ਵਿੱਦਿਅਕ ਗਤੀਵਿਧੀਆਂ ਦੇ ਇੰਚਾਰਜ ਲੈਕਚਰਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਲੈਕਚਰਾਰ ਦਲਜੀਤ ਕੌਰ ਵੱਲੋਂ ਇਸ ਗਤੀਵਿਧੀ ਦਾ ਪ੍ਰੋਗਰਾਮ ਉਲੀਕਿਆ ਗਿਆ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਕਿਰਿਆਵਾਂ, ਆਸਨ ਅਤੇ ਪ੍ਰਣਾਯਾਮ ਦੇ ਅਭਿਆਸ ਕਰਵਾਏ ਅਤੇ ਯੋਗਾ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਯੋਗਾ ਸਿਰਫ ਇੱਕ ਸਰੀਰਕ ਕਸਰਤ ਹੀ ਨਹੀਂ ਹੈ ਬਲਕਿ ਇਹ ਸਾਡੇ ਮਨ ,ਸਰੀਰ ਤੇ ਆਤਮਾ ਨੂੰ ਤੰਦਰੁਸਤ ਅਤੇ ਸ਼ਾਂਤ ਵੀ ਰੱਖਦਾ ਹੈ। ਉਨ੍ਹਾਂ ਆਖਿਆ ਕਿ ਯੋਗ ਤਣਾਅ ਨੂੰ ਘੱਟ ਕਰਨ ਅਤੇ ਮਾਨਸਿਕ ਇਕਾਗਰਤਾ ਵਧਾਉਣ ਵਿੱਚ ਸਹਾਇਕ ਹੁੰਦਾ ਹੈ ਜਿਸ ਨਾਲ ਵਿਦਿਆਰਥੀ ਹੋਰ ਵੀ ਵਧੀਆ ਢੰਗ ਨਾਲ ਪੜ੍ਹਾਈ ਕਰ ਸਕਦੇ ਹਨ।
ਇਸ ਨੂੰ ਨਿਯਮਤ ਤੌਰ ਤੇ ਕਰਨ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਜਿਵੇਂ ਮੋਟਾਪਾ, ਸ਼ੂਗਰ, ਬਲੱਡ ਪ੍ਰੈਸ਼ਰ ਆਦਿ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸੀ।