ਹਰ ਘਰ 'ਚ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਜ਼ਰੂਰੀ : ਪਰਮਜੀਤ ਸਿੰਘ ਗੜ੍ਹੀ ਹਰ ਘਰ 'ਚ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਜ਼ਰੂਰੀ-ਪਰਮਜੀਤ ਸਿੰਘ ਗੜ੍ਹੀ
Publish Date: Sat, 08 Aug 2026 06:33 PM (IST)
Updated Date: Sat, 08 Aug 2026 06:35 PM (IST)
- ਬੈਰਾਗੀ ਵੈੱਲਫੇਅਰ ਬੋਰਡ ਪੰਜਾਬ ਨੇ ਕੀਤੀ ਪਿੰਡ ਕਿਸ਼ਨਪੁਰਾ ’ਚ ਮੀਟਿੰਗ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਆਮ ਆਦਮੀ ਪਾਰਟੀ ਦੇ ਬੈਰਾਗੀ ਵੈੱਲਫੇਅਰ ਬੋਰਡ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਪਰਮਜੀਤ ਸਿੰਘ ਗੜ੍ਹੀ ਨੇ ਪਿੰਡ ਕਿਸ਼ਨਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ‘ਆਪ’ ਸਰਕਾਰ ਦਾ ਮਕਸਦ ਹਰ ਘਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਹਰ ਪਰਿਵਾਰ ਨੂੰ ਬਣਦਾ ਹੱਕ ਦੇਣਾ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਅਤੇ ਸਮਾਜ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵੀ ‘ਆਪ’ ਸਰਕਾਰ ਵੱਲੋਂ ਬਣਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ‘ਆਪ’ ਆਗੂਆਂ ਅਤੇ ਵਲੰਟੀਅਰਾਂ ਵੱਲੋਂ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਕਾਰਨ ਲੋਕਾਂ ਵਿਚ ਪਾਰਟੀ ਦਾ ਆਧਾਰ ਹੋਰ ਵੀ ਮਜ਼ਬੂਤ ਹੋ ਰਿਹਾ ਹੈ। ‘ਆਪ’ ਸਰਕਾਰ ਵੱਲੋਂ ਲੋਕਾਂ ਦੀ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਲੋਕਾਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਲੈ ਕੇ ਬਜ਼ੁਰਗ ਔਰਤਾਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 3000 ਤੋਂ 4500 ਰੁਪਏ ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤੇ ਵਿਚ ਪਾਈ ਜਾ ਰਹੀ ਹੈ। ਜਿਸ ਦਾ ਹਰ ਇਕ ਔਰਤ ਨੂੰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਸਹੁਲਤ ਨੂੰ ਪ੍ਰਾਪਤ ਕਰਨ ਵਿਚ ਜੇਕਰ ਕੋਈ ਦਿੱਕਤ ਆ ਰਹੀ ਹੈ ਤਾਂ ਇਹ ਮਸਲਾ ‘ਆਪ’ ਆਗੂਆਂ ਦੇ ਧਿਆਨ ਵਿਚ ਲਿਆਂਦਾ ਜਾਵੇ ਤਾਂ ਜੋਂ ਮਸਲੇ ਨੂੰ ਸਰਕਾਰੇ ਦਰਬਾਰੇ ਚੁੱਕਿਆ ਜਾ ਸਕੇ ਅਤੇ ਲੋਕਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਦਿਵਾਇਆ ਜਾ ਸਕੇ। ਇਸ ਮੌਕੇ ਪਿੰਡ ਵਾਸੀ ਸੰਜੀਵ ਕੁਮਾਰ ਗਰਗ, ਡਿੰਪਾ, ਮਨਪ੍ਰੀਤ ਕੁਮਾਰ, ਵਿਜੈ ਕੁਮਾਰ, ਅਸ਼ੋਕ ਕੁਮਾਰ, ਮੋਹਣ ਲਾਲ, ਰੱਜੀ, ਜੋਤੀ, ਲਹੋਰੀ ਰਾਮ, ਮਾਲਟਾ, ਰਵੀ ਕੁਮਾਰ, ਅਨੀਤਾ ਰਾਣੀ, ਖੁਸ਼ਹਾਲ ਚੰਦ, ਨੰਦ ਲਾਲ, ਪਰਮਿੰਦਰ ਕੁਮਾਰ, ਧਰਮਚੰਦ, ਨਿਰਮਲਾ ਦੇਵੀ, ਨਿਸ਼ਾ, ਟੋਨਾ ਗਰਗ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।