ਲੋਕਾਂ ਨੂੰ ਸੰਚਾਰੀ ਤੇ ਗੈਰ-ਸੰਚਾਰੀ ਬਿਮਾਰੀਆਂ ਤੋਂ ਬਚਾਉਣ ਜ਼ਰੂਰੀ : ਡਾ. ਗੀਤਾਂਜਲੀ
ਲੋਕਾਂ ਨੂੰ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਤੋਂ ਬਚਾਉਣ ਜ਼ਰੂਰੀ-ਡਾ. ਗੀਤਾਂਜਲੀ ਸਿੰਘ
Publish Date: Sat, 10 Jan 2026 06:18 PM (IST)
Updated Date: Sun, 11 Jan 2026 04:07 AM (IST)

ਪਿੰਡ ਸਲੋਹ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਹੈਲਥ ਸੈਂਟਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਆਯੂਸ਼ਮਾਨ ਆਰੋਗਿਆ ਕੇਂਦਰ ਸਲੋਹ ਵਿਖੇ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਲਈ ਇੱਕ ਵਿਸ਼ੇਸ਼ ਸਿਹਤ ਕੈਂਪ ਜਾਂਚ ਲਾਇਆ। ਜਿਸ ਦਾ ਮੁੱਖ ਉਦੇਸ਼ ਲੋਕਾਂ ਵਿਚ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰ ਕੇ ਉਨ੍ਹਾਂ ਨੂੰ ਉਚਿਤ ਇਲਾਜ ਨਾਲ ਜੋੜਨਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਲੋਕਾਂ ਨੂੰ ਟੀਬੀ, ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ ਆਦਿ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਂਪ ਦੌਰਾਨ ਲੋਕਾਂ ਦੀ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ ਆਦਿ ਦੀ ਜਾਂਚ ਕੀਤੀ ਅਤੇ ਟੀਬੀ ਦੇ ਲੱਛਣਾਂ ਸੰਬੰਧੀ ਸਕਰੀਨਿੰਗ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਦਾ ਲਾਭ ਲੈਣ, ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਸਾਫ਼-ਸੁਥਰੀ ਜੀਵਨਸ਼ੈਲੀ ਅਪਨਾਉਣ, ਸਿਹਤਮੰਦ ਖੁਰਾਕ, ਨਿਯਮਿਤ ਸਰੀਰਕ ਕਸਰਤ ਅਤੇ ਨਸ਼ਿਆਂ ਤੋਂ ਦੂਰ ਰਹਿਣ ਨਾਲ ਕਈ ਗੰਭੀਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਕਮਿਊਨਿਟੀ ਹੈਲਥ ਅਫ਼ਸਰ ਮਨਪ੍ਰੀਤ ਕੌਰ ਤੇ ਏਐੱਨਐੱਮ ਨੀਨਾ ਸ਼ਰਮਾ ਨੇ ਲੋਕਾਂ ਨੂੰ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਟੀਬੀ ਦੇ ਲੱਛਣਾਂ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ।