ਕਿਰਾਏਦਾਰਾਂ, ਨੌਕਰਾਂ ਦਾ ਵੇਰਵਾ ਪ੍ਰਸ਼ਾਸਨ ਨੂੰ ਦੇਣਾ ਲਾਜ਼ਮੀ
ਕਿਰਾਏਦਾਰਾਂ, ਨੌਕਰਾਂ ਦਾ ਵੇਰਵਾ ਪ੍ਰਸ਼ਾਸਨ ਨੂੰ ਦੇਣਾ ਲਾਜ਼ਮੀ-ਜ਼ਿਲ੍ਹਾ ਮੈਜਿਸਟ੍ਰੇਟ
Publish Date: Thu, 26 Mar 2026 05:46 PM (IST)
Updated Date: Fri, 27 Mar 2026 04:06 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਆਈਏਐੱਸ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਕਿ ਜ਼ਿਲ੍ਹੇ ਦੇ ਮਿਊਂਸੀਪਲ ਕੌਂਸਲ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ’ਚ ਰਹਿਣ ਵਾਲਾ ਕੋਈ ਵੀ ਵਿਅਕਤੀ ਜੇਕਰ ਆਪਣੇ ਘਰ, ਹੋਟਲ, ਰੈਸਟੋਰੈਂਟ ’ਚ ਕਿਰਾਏਦਾਰ, ਨੌਕਰ, ਪੇਇੰਗ ਗੈਸਟ, ਨੇਪਾਲੀ ਲਾਂਗਰੀ ਰੱਖੇਗਾ ਤਾਂ ਉਹ ਉਸ ਦੀ ਸੂਚਨਾ ਇੱਕ ਹਫਤੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਕਾਨ ਮਾਲਕਾਂ ਨੇ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ ਉਹ ਇੱਕ ਹਫਤੇ ਦੇ ਅੰਦਰ-ਅੰਦਰ ਦੇਣ। ਉਨ੍ਹਾਂ ਕਿਹਾ ਕਿ ਮਕਾਨ ਮਾਲਕਾ ਵੱਲੋਂ ਰੱਖੇ ਗਏ ਕਿਰਾਏਦਾਰ, ਨੌਕਰ, ਪੇਇੰਗ ਗੈਸਟ ਆਦਿ ਕਈ ਵਾਰ ਨਸ਼ੇ, ਅਸਮਾਜਿਕ ਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੇ ਮਕਾਨਾਂ ਅਤੇ ਪਬਲਿਕ ਸਥਾਨਾਂ ਤੇ ਹੁੜਦੰਗ ਕਰਦੇ ਰਹਿੰਦੇ ਹਨ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿੱਤੀ ਵਿਗੜਨ ਦਾ ਡਰ ਹੈ। ਇਹ ਹੁਕਮ 12 ਮਈ ਤੱਕ ਲਾਗੂ ਰਹੇਗਾ।