ਪ੍ਰਦੀਪ ਭਨੋਟ, ਨਵਾਂਸ਼ਹਿਰ : ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਜ਼ਸ਼ਨਾਂ ਨੂੰ ਯਾਦਗਾਰੀ ਬਣਾਉਣ ਲਈ ਨਵਾਂਸ਼ਹਿਰ ਦਾ ਆਈਟੀਆਈ ਗਰਾਊਂਡ ਪੂਰੀ ਤਰਾਂ੍ਹ ਤਿਆਰ ਹੈ, ਜਿੱਥੇ 15 ਅਗਸਤ ਨੂੰ ਸਵੇਰੇ 8:58 ਵਜੇ ਕਿਰਤ, ਯਾਤਰਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪੋ੍ਤਸਾਹਨ ਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਕੌਮੀ ਝੰਡਾ ਲਹਿਰਾਉਣਗੇ। ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦੇਣ ਦੇ ਕਾਰਜ ਦੀ ਨਿਗਰਾਨੀ ਕਰ ਰਹੇ ਐੱਸਡੀਐਮ ਨਵਾਂਸ਼ਹਿਰ (ਵਾਧੂ ਚਾਰਜ ਸਹਾਇਕ ਕਮਿਸ਼ਨਰ) ਡਾ. ਬਲਜਿੰਦਰ ਸਿੰਘ ਿਢੱਲੋਂ ਨੇ ਦੱਸਿਆ ਕਿ ਜਦੋਂ ਸਮੁੱਚਾ ਦੇਸ਼ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਲੈ ਪੱਬਾਂ ਭਾਰ ਹੈ, ਉੁਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ਨਾਲ ਜਾਣੇ ਜਾਂਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਵੀ ਪੂਰਾ ਜੋਸ਼ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਉੁਨ੍ਹਾਂ ਦੱਸਿਆ ਕਿ ਆਈਟੀਆਈ ਗਰਾਊਂਡ ਨੂੰ ਕੌਮੀ ਉੁਤਸਵ ਦੇ ਪ੍ਰਬੰਧਾਂ ਵਾਸਤੇ ਪੂਰੀ ਤਰਾਂ੍ਹ ਸਜਾਇਆ ਗਿਆ ਹੈ ਤੇ ਸਮਾਗਮ 'ਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਤੇ ਵਿਦਿਆਰਥੀਆਂ ਲਈ ਬੈਠਣ ਦੇ ਉਚਿੱਤ ਪ੍ਰਬੰਧਾਂ ਤੋਂ ਇਲਾਵਾ ਸ਼ਾਨਦਾਰ ਮਾਰਚ ਪਾਸਟ, ਪੀਟੀਸ਼ੋਅ, ਸੱਭਿਆਚਾਰਕ ਪੋ੍ਗਰਾਮ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਡਾ. ਿਢੱਲੋਂ ਅਨੁਸਾਰ ਵਿਦਿਆਰਥੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੂਰੀ ਮਿਹਨਤ ਤੇ ਲਗਨ ਨਾਲ ਦੇਸ਼ ਭਗਤੀ ਤੇ ਦੇਸ਼ ਪਿਆਰ ਨਾਲ ਭਰਪੂਰ ਪੇਸ਼ਕਾਰੀਆਂ ਦੀ ਰਿਹਰਸਲ ਕੀਤੀ ਜਾ ਰਹੀ ਹੈ ਅਤੇ 15 ਅਗਸਤ ਨੂੰ ਉਹ ਆਪਣੀਆਂ ਇਨਾਂ੍ਹ ਪੇਸ਼ਕਾਰੀਆਂ ਨੂੰ ਮੁੱਖ ਮਹਿਮਾਨ ਅਤੇ ਸਮਾਗਮ 'ਚ ਪੁੱਜਣ ਵਾਲੇ ਹੋਰਨਾਂ ਮਹਿਮਾਨਾਂ ਸਾਹਮਣੇ ਰੱਖਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰੀ ਲਾਭਕਾਰੀ ਸਕੀਮਾਂ ਦੀ ਜਾਗਰੂਕਤਾ ਲਈ ਝਾਕੀਆਂ ਵੀ ਤਿਆਰ ਕੀਤੀਆਂ ਗਈਆਂ ਹਨ। ਉਨਾਂ੍ਹ ਦੱਸਿਆ ਕਿ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ 'ਚ ਇਸ ਸੁਤੰਤਰਤਾ ਦਿਵਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਅਤੇ ਪੂਰੇ ਪੋ੍ਟੋਕਾਲ ਤਹਿਤ ਨੇਪਰੇ ਚਾੜ੍ਹਨ ਦੇ ਪ੍ਰਬੰਧ ਕੀਤੇ ਗਏ ਹਨ। ਉਨਾਂ੍ਹ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਆਈਟੀਆਈ ਗਰਾਊਂਡ 'ਚ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਖਟਕੜ ਕਲਾਂ ਵਿਖੇ ਜਾ ਕੇ ਸ਼ਰਧਾ ਸੁਮਨ ਵੀ ਅਰਪਿਤ ਕੀਤੇ ਜਾਣਗੇ। ਉਨਾਂ੍ਹ ਨਾਲ ਮੌਜੂਦ ਨਵਾਂਸ਼ਹਿਰ ਦੇ ਡੀਐੱਸਪੀ ਰਣਜੀਤ ਸਿੰਘ ਬਦੇਸ਼ਾਂ ਨੇ ਦੱਸਿਆ ਕਿ ਆਜ਼ਾਦੀ ਜਸ਼ਨਾਂ ਨੂੰ ਅਮਨਪੂਰਵਕ ਨੇਪਰੇ ਚਾ੍ਹੜਨ ਲਈ ਜ਼ਿਲ੍ਹਾ ਪੁਲਿਸਸ ਵੱਲੋਂ ਐੱਸਐੱਸਪੀ ਭਾਗੀਰਥ ਸਿੰਘ ਮੀਣਾ ਦੇ ਆਦੇਸ਼ਾਂ 'ਤੇ ਪੂਰੇ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ।