- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ। ਇਸ ਦੌਰਾਨ ਸਕੂਲ ਦਾ ਮਾਹੌਲ ਭਗਤੀ, ਸੰਗੀਤ ਅਤੇ ਸੱਭਿਆਚਾਰਕ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਰਾਹੀਂ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਪ੍ਰੇਮ, ਸੱਚ, ਦਇਆ ਅਤੇ ਧਰਮ ਦੇ ਸਦੀਵੀ ਸੰਦੇਸ਼ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੀ ਸ਼ੁਰੂਆਤ ਪ੍ਰਿੰ. ਨੀਨਾ ਭਾਰਦਵਾਜ ਦੇ ਨਿੱਘੇ ਸਵਾਗਤ ਨਾਲ ਹੋਈ। ਇਸ ਉਪਰੰਤ ਮਨਮੋਹਕ ਜਨਮ ਅਸ਼ਟਮੀ ਗੀਤ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਭਾਵ ਪੂਰਨ ਕਵਿਤਾ ਪੇਸ਼ ਕੀਤੀ। ਕਲਾਸ ਪਹਿਲੀ ਅਤੇ ਦੂਜੀ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਨੂੰ ਸਮਰਪਿਤ ਮਨਮੋਹਕ ਨ੍ਰਿਤ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਵਿਦਿਆਰਥੀਆਂ ਦਾ ਰਾਧਾ-ਕ੍ਰਿਸ਼ਨ ਦੇ ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ ਵਿਚ ਸਜਣਾ ਰਿਹਾ। ਨੰਨ੍ਹੇ ਕਾਨ੍ਹਾ ਅਤੇ ਰਾਧਾ ਦੇ ਰੂਪ ਵਿਚ ਸਜੇ ਬੱਚੇ ਬੇਹੱਦ ਪਿਆਰੇ ਲੱਗ ਰਹੇ ਸਨ। ਪ੍ਰਿੰ. ਨੀਨਾ ਭਾਰਦਵਾਜ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਮਾਗਮ ਦੀ ਸਫਲਤਾ ਲਈ ਸਭ ਨੂੰ ਵਧਾਈ ਦਿੱਤੀ।