- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਰਮਲ ਸਾਗਰ ਸਕੂਲ 'ਚ ਸ਼ਰਧਾ ਨਾਲ ਜਨਮ ਅਸ਼ਟਮੀ ਮਨਾਈ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਦੇ ਨਰਸਰੀ ਵਿੰਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ। ਇਸ ਸਮੇਂ ਨੰਨ੍ਹੇ-ਮੁੰਨੇ ਵਿਦਿਆਰਥੀ ਰਾਧਾ ਅਤੇ ਕ੍ਰਿਸ਼ਨ ਦੇ ਮਨਮੋਹਕ ਭੇਸਾਂ ਵਿਚ ਸਜੇ ਹੋਏ ਸਕੂਲ ਪਹੁੰਚੇ, ਜਿਨ੍ਹਾਂ ਨੇ ਸਮਾਗਮ ਦੀ ਰੌਣਕ ਨੂੰ ਚਾਰ ਚੰਨ ਲਗਾ ਦਿੱਤੇ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਿੰ. ਮੀਨਾਕਸ਼ੀ ਚੱਡਾ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਜੋਤ ਜਗਾ ਕੇ ਅਤੇ ਪੂਜਾ ਆਰਤੀ ਕਰ ਕੇ ਕੀਤੀ। ਹਾਜ਼ਰੀਨ ਵੱਲੋਂ ਸ਼੍ਰੀ ਕ੍ਰਿਸ਼ਨ ਜੀ ਨੂੰ ਝੂਲਾ ਝੁਲਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਉਪਰੰਤ ਕ੍ਰਿਸ਼ਨ ਜੀ ਨੂੰ ਪ੍ਰਸ਼ਾਦ ਦਾ ਭੋਗ ਲਗਾਇਆ। ਭਗਤੀਮਈ ਮਾਹੌਲ ਵਿਚ ਬੱਚਿਆਂ ਨੇ ਭਜਨਾਂ ਅਤੇ ਕ੍ਰਿਸ਼ਨ ਲੀਲਾਵਾਂ ਨਾਲ ਸਬੰਧਿਤ ਸਰਗਰਮੀਆਂ ਵਿਚ ਵੀ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਜਨਮ ਅਸ਼ਟਮੀ ਨਾਲ ਸਬੰਧਿਤ ਮਨਮੋਹਕ ਨਾਚ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਨੰਨ੍ਹੇ ਕਲਾਕਾਰਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਮਨ ਮੋਹ ਲਿਆ ਅਤੇ ਪੂਰਾ ਸਕੂਲੀ ਮਾਹੌਲ ਭਗਤੀ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੰਜੇ ਪਾਸੀ ਅਤੇ ਪ੍ਰਿੰ. ਮੀਨਾਕਸ਼ੀ ਚੱਢਾ ਨੇ ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਸੱਚਾਈ, ਪ੍ਰੇਮ, ਸਦਾਚਾਰ ਅਤੇ ਨੇਕ ਕਰਮਾਂ ਦੇ ਰਾਹ