- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਾ ਸਾਹਿਬ ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਔੜ : ਰਾਜਾ ਸਾਹਿਬ ਸਕੂਲ ਝਿੰਗੜਾਂ ਵਿਖੇ ਜਨਮ ਅਸ਼ਟਮੀ ਸ਼੍ਰੀ ਕ੍ਰਿਸ਼ਨ ਭਗਵਾਨ ਜੀ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ। ਸਮਾਗਮ ਦਾ ਆਰੰਭ ਕਰਦੇ ਹੋਏ ਪ੍ਰਿੰ. ਤਰਜੀਵਨ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਤਿਉਹਾਰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਭਗਵਾਨ ਨੇ ਆਪਣੇ ਜੀਵਨ ਰਾਹੀਂ ਸਾਨੂੰ ਸੱਚ, ਪਿਆਰ ਅਤੇ ਨੇਕੀ ਦੇ ਰਾਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਅਧਿਆਪਕਾ ਨਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਸਾਨੂੰ ਸਿਖਾਇਆ ਕਿ ਮੁਸ਼ਕਿਲਾਂ ਭਾਵੇਂ ਕਿੰਨੀਆਂ ਵੀ ਆਉਣ ਸਾਨੂੰ ਹਿੰਮਤ ਅਤੇ ਸੱਚਾਈ ਦਾ ਸਾਥ ਨਹੀਂ ਛੱਡਣਾ ਚਾਹੀਦਾ। ਵਿਦਿਆਰਥੀ ਜਸਕੀਰਤ ਕੌਰ ਨੇ ਸ਼੍ਰੀ ਕ੍ਰਿਸ਼ਨ ਭਗਵਾਨ ਜੀ ਦੇ ਜਨਮ ਸਬੰਧੀ ਸਾਖੀ ਸੁਣਾਈ। ਕਮਲਜੀਤ ਸਿੰਘ ਗਰਚਾ ਨੇ ਦੱਸਿਆ ਕਿ ਸ਼੍ਰੀ ਕ੍ਰਿਸ਼ਨ ਭਗਵਾਨ ਜੀ ਦੇ ਜੀਵਨ ਤੋਂ ਇਹ ਸਿੱਖਿਆ ਮਿਲਦੀ ਹੈ ਕਿ ਸਾਨੂੰ ਨਤੀਜੇ ਦੀ ਚਿੰਤਾ ਕੀਤੇ ਬਿਨਾਂ ਚੰਗੇ ਕੰਮ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਨਰਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਅਜੇ ਸ਼ਰਮਾ, ਜਸਵਿੰਦਰ ਕੌਰ, ਲੱਖਾ, ਕਮਲਜੀਤ ਕੌਰ, ਸੁਖਵਿੰਦਰ ਕੌਰ, ਬਲਵੀਰ ਕੌਰ, ਸਮਿਤਾ, ਹਰਪ੍ਰੀਤ ਕੌਰ, ਮਮਤਾ, ਅਨੀਤਾ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।