ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਸ਼ਹਿਰੀ ਖੇਤਰ ’ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਸ਼ਹਿਰੀ ਖੇਤਰ 'ਚ ਸਫਾਈ ਅਭਿਆਨ ਦੀ ਸ਼ੁਰੂਆਤ
Publish Date: Sat, 29 Aug 2026 03:57 PM (IST)
Updated Date: Sat, 29 Aug 2026 03:58 PM (IST)
- ਸ਼ਹਿਰ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਕੰਗ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਹਲਕਾ ਨਵਾਂਸ਼ਹਿਰ ਦੇ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਨਵਾਂਸ਼ਹਿਰ ਦੇ ਸ਼ਹਿਰੀ ਖੇਤਰ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਸਫ਼ਾਈ ਮੁਹਿੰਮ 29 ਅਗਸਤ ਤੋਂ 8 ਸਤੰਬਰ ਤੱਕ ਚਲਾਈ ਜਾਵੇਗੀ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਪਾਰਕਾਂ, ਬਜਾਰਾਂ, ਮੁੱਖ ਸੜਕਾਂ ਦੀ ਸਫ਼ਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਖੁਦ ਸਫ਼ਾਈ ਕਰਮਚਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਬਾਜ਼ਾਰਾਂ ਅਤੇ ਮੁੱਖ ਸੜਕਾਂ ਦਾ ਦੌਰਾ ਕੀਤਾ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਵੱਖ-ਵੱਖ ਸਾਧਨਾਂ ਦੀ ਮਦਦ ਨਾਲ ਕੂੜਾ-ਕਰਕਟ ਚੁੱਕਣ ਅਤੇ ਨਾਲੀਆਂ ਦੀ ਸਫ਼ਾਈ ਦਾ ਕੰਮ ਕੀਤਾ ਗਿਆ। ਇਸ ਸਮੇਂ ਹਲਕਾ ਇੰਚਾਰਜ ਰੌਬੀ ਕੰਗ ਨੇ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ, ਹਰਾ-ਭਰਾ ਅਤੇ ਸੁੰਦਰ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਦਾ ਇਹ ਮੁਹਿੰਮ ਲਗਾਤਾਰ ਜਾਰੀ ਰੱਖਿਆ ਜਾਵੇ ਅਤੇ ਰੋਜ਼ਾਨਾ ਕੂੜੇ ਦੀ ਚੁਕਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ। ਇਸ ਮੌਕੇ ਕਾਰਜ ਸਾਧਕ ਅਫਸਰ ਨਵਾਂਸ਼ਹਿਰ ਮਨੀਸ਼ ਵੀ ਹਾਜ਼ਰ ਸਨ।