ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਵੱਲੋਂ ਸਫ਼ਾਈ ਮੁਹਿੰਮ ਦਾ ਆਗਾਜ਼, ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦਾ ਸੰਕਲਪ
ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਿਦਾਇਤਾਂ ਦਿੱਤੀਆਂ ਕਿ ਸਫ਼ਾਈ ਦੀ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇ ਅਤੇ ਰੋਜ਼ਾਨਾ ਆਧਾਰ 'ਤੇ ਕੂੜੇ ਦਾ ਉਠਾਅ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕੂੜਾ ਨਿਰਧਾਰਤ ਥਾਵਾਂ 'ਤੇ ਹੀ ਸੁੱਟਣ।
Publish Date: Sat, 29 Aug 2026 12:48 PM (IST)
Updated Date: Sat, 29 Aug 2026 12:51 PM (IST)
ਜਾਗਰਣ ਸੰਵਾਦਦਾਤਾ, ਨਵਾਂਸ਼ਹਿਰ। ਹਲਕਾ ਨਵਾਂਸ਼ਹਿਰ ਦੇ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਵੱਲੋਂ ਅੱਜ ਸ਼ਹਿਰੀ ਖੇਤਰ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਸਫ਼ਾਈ ਮੁਹਿੰਮ ਅੱਜ 29 ਅਗਸਤ ਤੋਂ 8 ਸਤੰਬਰ ਤੱਕ ਚਲਾਈ ਜਾਵੇਗੀ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਪਾਰਕਾਂ, ਬਜ਼ਾਰਾਂ ਅਤੇ ਮੁੱਖ ਸੜਕਾਂ ਦੀ ਸਫ਼ਾਈ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਖ਼ੁਦ ਸਫ਼ਾਈ ਕਰਮਚਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਬਜ਼ਾਰਾਂ ਅਤੇ ਮੁੱਖ ਸੜਕਾਂ ਦਾ ਦੌਰਾ ਕੀਤਾ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਵੱਖ-ਵੱਖ ਸਾਧਨਾਂ ਦੀ ਮਦਦ ਨਾਲ ਕੂੜਾ-ਕਰਕਟ ਚੁੱਕਣ ਅਤੇ ਨਾਲੀਆਂ ਦੀ ਸਫ਼ਾਈ ਦਾ ਕੰਮ ਕੀਤਾ ਗਿਆ।
ਰੋਬੀ ਕੰਗ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸੁੰਦਰ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।