ਪ੍ਰਦੀਪ ਭਨੋਟ, ਨਵਾਂਸ਼ਹਿਰ : ਅੱਜ ਆਏ ਕੋਵਿਡ ਸੈਂਪਲਾਂ ਦੇ ਨਤੀਜਿਆਂ 'ਚੋਂ ਨਵਾਂਸ਼ਹਿਰ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਰਾਜਿੰਦਰ ਭਾਟੀਆ ਨੇ ਦੱਸਿਆ ਕਿ ਹਰਵਿੰਦਰ ਸਿੰਘ (38) ਨਾਮ ਦਾ ਇਹ ਵਿਅਕਤੀ ਪੇਸ਼ੇ ਵਜੋਂ ਬਸ ਡਰਾਈਵਰ ਹੈ। ਉਹ 18 ਜੂਨ ਨੂੰ ਬਿਹਾਰ ਤੋਂ ਵਾਪਿਸ ਆਇਆ ਸੀ ਅਤੇ ਉਸ ਨੂੰ ਘਰ 'ਚ ਹੀ ਇਕਾਂਤਵਾਸ ਕੀਤਾ ਹੋਇਆ ਸੀ। ਅੱਜ ਉਸ ਦਾ ਟੈਸਟ ਪਾਜ਼ੇਟਿਵ ਆਉਣ 'ਤੇ ਉਸ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੋਵਿਡ ਕੇਅਰ ਸੈਂਟਰ ਵਿਖੇ ਤਬਦੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਮਿਸ਼ਨ ਫਤਿਹ ਤਹਿਤ ਟੈਸਟਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ।

----------

ਲਏ ਗਏ ਸੈਂਪਲ

ਹੁਣ ਤੱਕ 8451 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ 7398 ਨੈਗੇਟਿਵ ਪਾਏ ਗਏ ਹਨ ਅਤੇ 651 ਦੀ ਰਿਪੋਰਟ ਬਕਾਇਆ ਹੈ। ਉਨ੍ਹਾਂ ਦੱਸਿਆ ਕਿ ਅੱਜ 256 ਸੈਂਪਲ ਲਏ ਗਏ। ਜਦੋਂ ਕਿ ਅੱਜ 309 ਸੈਂਪਲਾਂ ਦੀ ਰਿਪੋਰਟ ਪ੍ਰਰਾਪਤ ਹੋਈ। ਅੱਜ ਆਏ ਨਵੇਂ ਕੇਸ ਬਾਅਦ ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ 12 ਹੋ ਗਈ ਹੈ।